ਪੀ.ਐਚ.ਐਸ.ਸੀ. ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ 108 ਐਂਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵੱਲੋਂ ਰੱਖੀਆਂ ਮੰਗਾਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਧਿਆਨ ਚ ਲਿਆਉਣ ਦਾ ਭਰੋਸਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ: ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਨਿਗਮ ਦੇ ਮੋਹਾਲੀ ਦਫਤਰ ਵਿਖੇ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਮੁਲਾਕਾਤ ਕਰਨ ਆਏ 108 ਐਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ। ਮੰਗਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਜਲਦ ਨਿਪਟਾਰਾ ਕਰਵਾਉਣ ਦੀ ਕੋਸ਼ਿਸ਼ ਕਰਨਗੇ।

ਮੁਲਾਕਾਤ ਦੌਰਾਨ ਐਂਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਦਿੱਕਤਾਂ ਬੜੇ ਠਰੰਮੇ ਨਾਲ ਸੁਣਨ ਉਪਰੰਤ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ 108 ਐਬੂਲੈਂਸ ਐਸੋਸੀਏਸ਼ਨ ਦੇ ਵੱਖ-ਵੱਖ ਅਹੁਦੇਦਾਰ ਉਨ੍ਹਾਂ ਦੇ ਦਫ਼ਤਰ ਪਹੁੰਚੇ ਸਨ ਅਤੇ ਆਪਣੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਦੇਣ ਉਪਰੰਤ ਇਸ ਤੇ ਵਿਸਤ੍ਰਿਤ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਅਤੇ ਜਲਦ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਪੂਰਾ ਕਰਵਾਇਆ ਜਾਵੇਗਾ।
ਇਸ ਮੌਕੇ 108 ਐਂਬੂਲੈਂਸ ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਮਣੀ ਕੁਮਾਰ ਨੇ ਕਿਹਾ ਕਿ 108 ਐਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਅਤੇ ਵਾਇਸ ਚੇਅਰਮੈਨ ਵਿੱਕੀ ਘਨੌਰ ਤੋਂ ਪੂਰੀ ਉਮੀਦ ਹੈ ਕਿ ਉਹ ਮੁਲਾਜ਼ਮਾਂ ਦੇ ਬਣਦੇ ਹੱਕ ਦਿਵਾਉਣਗੇ, ਜਿਸ ਵਿਚ 108 ਐਂਬੂਲੈਂਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧਾ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸਮੇਤ ਹੋਰ ਵੱਖ ਵੱਖ ਮੰਗਾਂ ਤੇ ਗੱਲਬਾਤ ਹੋਈ।
ਉਨ੍ਹਾਂ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਸੁਣਿਆ ਗਿਆ ਅਤੇ ਮੰਗਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਵਫ਼ਦ ਵਿੱਚ ਐਸੋਸ਼ੀਏਸ਼ਨ ਦੇ ਸਲਾਹਕਾਰ ਸੁਖਰਾਜ ਸਿੰਘ, ਜਨਰਲ ਸਕੱਤਰ ਸੱਤ ਨਰਾਇਣ, ਵਾਈਸ ਪ੍ਰਧਾਨ ਅਰਵਿੰਦ ਚੌਹਾਨ ਅਤੇ ਹੋਰ ਵੀ 108 ਐਂਬੂਲੈਂਸ ਦੇ ਮੁਲਾਜਮ ਵੀ ਸ਼ਾਮਲ ਸਨ।