ਮਾਰਕੀਟ ਕਮੇਟੀ ਗੜ੍ਹਸ਼ੰਕਰ ਅਧੀਨ ਆਉਂਦੀਆਂ ਮੰਡੀਆ ਵਿੱਚ ਕਣਕ ਦੀ ਖਰੀਦ ਮੁਕੰਮਲ : ਚੇਅਰਮੈਨ ਸੈਣੀ

ਗੜ੍ਹਸ਼ੰਕਰ- ਗੜ੍ਹਸ਼ੰਕਰ ਅਧੀਨ ਆਉਂਦੀਆਂ ਮੰਡੀਆ ਵਿਚ ਕਣਕ ਦੀ ਖਰੀਦ ਦਾ ਕੰਮ ਨੇਪਰੇ ਚੜਿਆ ਗਿਆ !ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਸ. ਬਲਦੀਪ ਸਿੰਘ ਸੈਣੀ ਵਲੋਂ ਗੱਲਬਾਤ ਕਰਦੀਆਂ ਕਿਹਾ ਕਿ ਇਸ ਸਾਲ ਮਾਰਕੀਟ ਗੜ੍ਹਸ਼ੰਕਾਰ ਦੀਆਂ ਮੰਡੀਆ ਵਿਚ 8 ਲੱਖ 32 ਹਜ਼ਾਰ 972 ਕੁਇੰਟਲ ਕਣਕ ਦੀ ਖਰੀਦ ਹੋਈ ਹੈਂ|

 ਮੰਡੀਆ ਵਿਚ ਸਰਕਾਰ ਵਲੋਂ ਕੀਤੇ ਪੁਖਤਾ ਇੰਤਜਾਮ ਕਰਕੇ ਕਿਸੇ ਵੀ ਜਿਮੀਦਾਰ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ| ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਸੀਜਨ ਦੌਰਾਨ ਮੰਡੀਆ ਵਿਚ ਖਰੀਦ ਏਜੰਸੀਆਂ ਵਲੋਂ ਜਿਵੇੰ ਪਨਗ੍ਰੇਨ 314499 ਕੁਇੰਟਲ, ਪਨਸਪ 243345 ਕੁਇੰਟਲ, ਮਾਰਕਫੈਡ 154833 ਕੁਇੰਟਲ ਤੇ ਐਫ ਸੀ ਆਈ 120295 ਕੁਇੰਟਲ ਕਣਕ ਦੀ ਖਰੀਦ ਕੀਤੀ ਜਾਂ ਚੁੱਕੀ ਹੈਂ| 
ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਕਿਸਾਨ ਭਰਾਵਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੀ ਕਿਸਾਨਾਂ ਭਰਾਵਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ!