‘ਆਪ’ ਵਿਧਾਇਕ ਪਠਾਨਮਾਜਰਾ ਅਜੇ ਵੀ ਫ਼ਰਾਰ

ਪਟਿਆਲਾ- ਪੰਜਾਬ ਦੇ ‘ਆਪ’ ਵਿਧਾਇਕ ਅਤੇ ਜਬਰ-ਜਨਾਹ ਮਾਮਲੇ ਦੇ ਮੁਲਜ਼ਮ ਹਰਮੀਤ ਸਿੰਘ ਪਠਾਨਮਾਜਰਾ ਦੀ ਭਾਲ ਅੱਜ ਵੀ ਜਾਰੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ‘ਆਪ’ ਵਿਧਾਇਕ ਪਠਾਨਮਾਜਰਾ ਪੁਲੀਸ ਹਿਰਾਸਤ ’ਚੋਂ ਫਰਾਰ ਹੋ ਗਏ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੀ ਇੱਕ ਟੀਮ, ਜੋ ਕਿ ਗੈਂਗਸਟਰਾਂ ਅਤੇ ਬਦਨਾਮ ਅਪਰਾਧੀਆਂ ਖ਼ਿਲਾਫ਼ ਕਾਰਵਾਈਆਂ ਕਰਨ ਲਈ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਹੈ, ਨੂੰ ਸਨੌਰ ਦੇ ਵਿਧਾਇਕ ਨੂੰ ਫੜਨ ਲਈ ਤਾਇਨਾਤ ਕੀਤਾ ਗਿਆ ਹੈ। ਪਾਰਟੀ ਖ਼ਿਲਾਫ਼ ਟਿੱਪਣੀਆਂ ਕਰਨ ’ਤੇ ‘ਆਪ’ ਵਿਧਾਇਕ ਵਿਵਾਦਾਂ ’ਚ ਘਿਰ ਗਏ ਸੀ।

ਪੁਲੀਸ ਨੇ ਦਾਅਵਾ ਕੀਤਾ ਕਿ ਪਹਿਲੀ ਵਾਰ ਵਿਧਾਇਕ ਮੰਗਲਵਾਰ ਨੂੰ ਹਿਰਾਸਤ ਤੋਂ ਭੱਜ ਗਏ, ਜਦੋਂ ਇੱਕ ਟੀਮ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਨ੍ਹਾਂ ਦੇ ਸਮਰਥਕਾਂ ਨੇ ਗੋਲੀਆਂ ਚਲਾਈਆਂ ਅਤੇ ਪੱਥਰ ਸੁੱਟੇ। ਉਹ ਉਸ ਸਮੇਂ ਇੱਕ ਰਿਸ਼ਤੇਦਾਰ ਦੇ ਘਰ ਸੀ।
ਉਨ੍ਹਾਂ ਬੁੱਧਵਾਰ ਨੂੰ ਇੱਕ ਅਣਦੱਸੀ ਜਗ੍ਹਾ ਤੋਂ ਇੱਕ ਵੀਡੀਓ ਸੁਨੇਹਾ ਜਾਰੀ ਕੀਤਾ, ਜਿਸ ਵਿੱਚ ਗੋਲੀਬਾਰੀ ਵਿੱਚ ਸ਼ਾਮਲ ਹੋਣ ਦੇ ਪੁਲੀਸ ਦੇ ਦਾਅਵਿਆਂ ਨੂੰ ਨਕਾਰਿਆ ਅਤੇ ਐਲਾਨ ਕੀਤਾ ਕਿ ਉਹ ਇਹ ਜਾਣਨ ਤੋਂ ਬਾਅਦ ਭੱਜ ਗਿਆ ਸੀ ਕਿ ‘ਫ਼ਰਜ਼ੀ ਮੁਕਾਬਲੇ’ ਵਿੱਚ ਮਾਰਿਆ ਜਾਵੇਗਾ।
ਪਠਾਨਮਾਜਰਾ ਨੇ ਦੋਸ਼ ਲਗਾਇਆ ਕਿ ਪਾਰਟੀ ਪ੍ਰਸ਼ਾਸਨ ਨੂੰ ਠੀਕ ਕਰਨ ਦੀ ਬਜਾਏ ਪੰਜਾਬ ਦੇ ਵਿਧਾਇਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮੁੱਦੇ ਕਈ ਵਾਰ ਪੰਜਾਬ ਵਿਧਾਨ ਸਭਾ ਵਿੱਚ ਚੁੱਕੇ, ਮੰਗ ਪੱਤਰ ਸੌਂਪੇ ਅਤੇ ਕਈ ਵਾਰ ਨਿੱਜੀ ਤੌਰ ’ਤੇ ਪ੍ਰਮੁੱਖ ਸਕੱਤਰ (ਜਲ ਸਰੋਤ) ਕ੍ਰਿਸ਼ਨ ਕੁਮਾਰ ਨੂੰ ਮਿਲੇ ਪਰ ‘ਇੱਕ ਵੀ ਸਾਰਥਕ ਕਦਮ ਨਹੀਂ ਚੁੱਕਿਆ ਗਿਆ।’ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਅਪੀਲ ਕੀਤੀ। ਸੋਮਵਾਰ ਨੂੰ ਪਠਾਨਮਾਜਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ਅਤੇ ਉਨ੍ਹਾਂ ਦੇ ਹਲਕੇ ਦੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ ਅਤੇ ਪੁਲੀਸ ਚੌਕੀਆਂ ਦੇ ਮੁਖੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।