8 ਅਗਸਤ ਨੂੰ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਮੋਹਾਲੀ ਵਿਖੇ ਪੈਨਸ਼ਨ ਅਦਾਲਤ ਲਗਾਈ ਜਾਵੇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਗਸਤ: ਅਕਾਊਂਟੈਂਟ ਜਨਰਲ (ਏ ਐਂਡ ਈ), ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ, 8 ਅਗਸਤ, 2025 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ ਏ ਸੀ), ਮੋਹਾਲੀ ਵਿਖੇ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।

ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੈਨਸ਼ਨ ਅਦਾਲਤ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਨਾਲ ਸਬੰਧਤ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੈਨਸ਼ਨ ਮਨਜ਼ੂਰੀ ਅਥਾਰਟੀਆਂ/ਡੀਡੀਓਜ਼, ਜ਼ਿਲ੍ਹਾ ਖਜ਼ਾਨਾ ਦਫ਼ਤਰ ਦੇ ਨੁਮਾਇੰਦੇ, ਰਾਜ ਦੇ ਸਰਕਾਰੀ ਬੈਂਕਾਂ ਅਤੇ ਲੇਖਾਕਾਰ (ਅਕਾਊਂਟੈਂਟ) ਜਨਰਲ (ਏ ਐਂਡ ਈ), ਪੰਜਾਬ ਦੇ ਦਫ਼ਤਰ ਦੇ ਅਧਿਕਾਰੀ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਹੂਲਤ ਲਈ ਮੌਜੂਦ ਰਹਿਣਗੇ।