ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਪਾਵਰ ਕੋਮ ਅਤੇ ਟਰਾਂਸਕੋ

ਜਲੰਧਰ- ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਪਾਵਰ ਕੋਮ ਅਤੇ ਟਰਾਂਸਕੋ ਦੀ ਮੀਟਿੰਗ ਸੂਬਾ ਪ੍ਰਧਾਨ ਸ. ਅਮਰਜੀਤ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਜਿਸ ਵਿੱਚ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਵੱਲੋਂ ਸੋਧੇ ਹੋਏ ਤਨਖਾਹ ਸਕੇਲਾਂ ਦਾ ਏਰੀਅਰ ਮਿਤੀ 01-01-2016 ਤੋਂ 30-06-2021 ਤੱਕ ਦੇਣ ਵਿੱਚ ਟਾਲ ਮਟੋਲ ਕੀਤੀ ਜਾ ਰਹੀ ਹੈ। ਜਿਸ ਕਾਰਨ ਪੈਨਸ਼ਨਰਜ਼ ਵਿੱਚ ਬਹੁਤ ਭਾਰੀ ਨਿਰਾਸ਼ਤਾ ਪਾਈ ਜਾ ਰਹੀ ਹੈ।

ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦੇ ਹੋਏ ਬੀ.ਐਸ. ਸੇਖੋਂ ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਜਾਰੀ ਕੀਤੇ ਏਰੀਅਰ ਸਬੰਧੀ ਸਰਕੂਲਰ ਦੇ ਇੰਨ ਬਿੰਨ ਪਾਲਣਾ ਨਹੀਂ ਕੀਤੀ ਜਾ ਰਹੀ ਹੈ। 75 ਸਾਲ ਤੋਂ ਘੱਟ ਉਮਰ ਦੇ ਪੈਨਸ਼ਨਰਜ਼ ਦਾ ਏਰੀਅਰ ਫੀਲਡ ਦੇ ਦਫਤਰਾਂ ਵੱਲੋਂ ਨਹੀਂ ਬਣਾਇਆ ਜਾ ਰਿਹਾ ਅਤੇ ਨਾ ਹੀ ਅਦਾਇਗੀ ਕੀਤੀ ਜਾ ਰਹੀ ਹੈ। 
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 01-01-2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਜ਼ ਦੀ ਪੈਨਸ਼ਨ ਵਿੱਚ ਸੋਧ 2.59 ਦੇ ਫੈਕਟਰ ਨਾਲ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਦੇ ਨਾਂ ਤੇ ਕੀਤੀ ਜਾ ਰਹੀ ਕਟੌਤੀ ਬੰਦ ਨਹੀਂ ਕੀਤੀ ਜਾ ਰਹੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਪੈਟਰਨ ਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਵੀ ਜਾਰੀ ਨਹੀਂ ਕੀਤੀਆੰ ਜਾ ਰਹੀਆਂ। 
ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਪਹਿਲ ਦੇ ਆਧਾਰ ਤੇ ਪੈਨਸ਼ਨਰਜ਼ ਦੀਆਂ ਮੰਗਾਂ ਦਾ ਹੱਲ ਮੀਟਿੰਗ ਦੇ ਕੇ ਨਹੀਂ ਕੀਤਾ ਜਾਂਦਾ ਤਾਂ ਮੁਲਾਜ਼ਮ ਪੰਜਾਬ ਪੱਧਰ ਤੇ ਸੰਘਰਸ਼ ਆਰੰਭ ਕਰਨ ਲਈ ਮਜ਼ਬੂਰ ਹੋਣਗੇ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਦੀ ਹੋਵੇਗੀ।
 ਮੀਟਿੰਗ ਵਿੱਚ ਸ੍ਰ. ਅਮਰਜੀਤ ਸਿੰਘ ਬਾਬਾ ਪ੍ਰਧਾਨ , ਬੀ.ਐਸ. ਸੇਖੋਂ ਜਨਰਲ ਸਕੱਤਰ, ਵਿਨੋਦ ਸਲਵਾਨ, ਐਮ.ਐਲ ਕਪਿਲਾ, ਪਰਮਜੀਤ ਸਿੰਘ ਦਸੂਆ, ਰਾਜਿੰਦਰ ਠਾਕੁਰ, ਪਰਮਜੀਤ ਸਿੰਘ ਜਲੰਧਰ, ਕੁਲਦੀਪ ਸਿੰਘ ਮਿਨਹਾਸ, ਕੰਵਰ ਜਸਵਿੰਦਰਪਾਲ ਸਿੰਘ, ਜਗਦੀਸ਼ ਰਾਏ, ਜਗਦੇਵ ਮਾਨ, ਸ਼ਿਵਦੇਵ ਸਿੰਘ, ਪਵਿੱਤਰ ਸਿੰਘ, ਬਲਵੀਰ ਸਿੰਘ, ਇੰਦਰ ਸੈਨ, ਜਰਨੈਲ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਗੁਰਦੀਪ ਸਿੰਘ, ਪਲਵਿੰਦਰ ਸਿੰਘ, ਰਾਮ ਸਰਨ ਪ੍ਰਾਸ਼ਰ, ਲਖਵੀਰ ਸਿੰਘ ਆਦਿ ਹਾਜਰ ਸਨ।