ਖ਼ਾਲਸਾ ਕਾਲਜ ਡੁਮੇਲੀ ਵਿਖੇ ਪਰਸਨੈਲਿਟੀ ਡਿਵੈਲਪਮੈਂਟ ਅਤੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ।

ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਪਰਸਨੈਲਿਟੀ ਡਿਵੈਲਪਮੈਂਟ ਕੈਰੀਅਰ ਅਤੇ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ।

ਜਿਸ ਵਿੱਚ  ਡਾ. ਗੁਰਸ਼ਰਨ ਸਿੰਘ ਰੰਧਾਵਾ ਸਾਬਕਾ ਪ੍ਰੋਫੈਸਰ ਇੰਡੀਅਨ ਇੰਸਟੀਚਊਿਟ ਆਫ਼ ਟੈਕਨਾਲੋਜੀ (IIT), ਰੁੜਕੀ ਵਿਸ਼ੇਸ਼ ਬੁਲਾਰੇ ਵਜੋਂ ਪਹੁੰਚੇ। ਡਾ. ਗੁਰਸ਼ਰਨ ਸਿੰਘ ਰੰਧਾਵਾ ਨੇ ਆਪਣੇ ਜੀਵਨ ਦੀਆਂ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਅੱਗੇ ਵਧਣ ਲਈ  ਮੋਟੀਵੇਸ਼ਨਲ ਲੈਕਚਰ ਦਿੱਤਾ। 
ਉਹਨਾਂ ਕਿਹਾ  ਵਿਦਿਆਰਥੀ ਨੂੰ ਆਪਣੇ ਜੀਵਨ ਦੇ ਵਿੱਚ ਛੋਟੀਆਂ ਪੋਸਟਾਂ ਤੋਂ ਉੱਪਰ ਉੱਠ ਕੇ ਉੱਚੀਆਂ ਪੋਸਟਾਂ ਤੇ ਨਿਯੁਕਤ ਹੋਣ ਲਈ ਮਿਹਨਤ ਕਰਨੀ ਚਾਹੀਦੀ ਹੈ। ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਬਹੁਤ ਸਾਰੇ ਮੌਕੇ ਮਿਲਦੇ ਹਨ, ਪ੍ਰੰਤੂ ਕਮਾਈ ਦਾ ਸੌਖਾ ਸਾਧਨ ਚੁਣਨ ਦੀ ਬਜਾਏ ਮਿਹਨਤ ਕਰਕੇ ਭਾਰਤ ਦੀਆਂ ਆਈ.ਐਸ. ਲੈਵਲ ਦੀਆਂ ਪੋਸਟਾਂ ਲਈ ਯੋਗ ਬਣਨਾ ਚਾਹੀਦਾ ਹੈ। 
ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਮੈਡਮ ਅਰਜਿੰਦਰ ਕੌਰ ਦੁਆਰਾ ਡਾ. ਗੁਰਸ਼ਰਨ ਸਿੰਘ ਰੰਧਾਵਾ ਦਾ ਆਉਣ ਤੇ ਧੰਨਵਾਦ ਕੀਤਾ। ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਵੱਲੋਂ ਵਿਦਿਆਰਥੀਆਂ ਨੂੰ ਡਾ. ਗੁਰਸ਼ਰਨ ਸਿੰਘ ਰੰਧਾਵਾ ਤੋਂ ਪ੍ਰੇਰਿਤ ਹੋ ਕੇ ਜ਼ਿੰਦਗੀ ਵਿੱਚ  ਕਾਮਯਾਬੀ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।