ਚੰਡੀਗੜ੍ਹ ਪ੍ਰਸ਼ਾਸਨ ਦੀ ਨਵੀਂ ਸਰਵਿਸ ਰੂਲ ਲਾਗੂ ਕਰਨ ਦੀ ਕਾਰਵਾਈ ਦੀ ਨਿਖੇਧੀ
ਐਸ. ਏ. ਐਸ. ਨਗਰ, 5 ਸਤੰਬਰ- ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੀਂ ਸਰਵਿਸ ਰੂਲ ਲਾਗੂ ਕਰਨ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਜਿਹੜਾ ਨਵੀਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਉਹ ਪੰਜਾਬ ਨਾਲ ਧੱਕਾ ਹੈ।

ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਇੱਥੇ ਪੰਜਾਬ ਵਾਲੇ ਹੀ ਸਾਰੇ ਨਿਯਮ ਅਤੇ ਕਾਨੂੰਨ ਲਾਗੂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਜ਼ਮੀਨਾਂ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਗ੍ਰਹਿਣ ਕੀਤੀਆਂ ਗਈਆਂ ਸਨ ਅਤੇ ਸਾਡੇ ਜੋ ਪਿੰਡ ਉਜਾੜੇ ਗਏ ਹਨ, ਸਾਰੇ ਪੰਜਾਬੀ ਬੋਲਣ ਵਾਲੇ ਸਨ। ਉਸ ਵੇਲੇ ਇਹ ਇਲਾਕਾ ਪੰਜਾਬ ਦੇ ਜ਼ਿਲ੍ਹਾ ਅੰਬਾਲਾ, ਤਹਿਸੀਲ ਰੋਪੜ ਅਤੇ ਸਬ-ਤਹਿਸੀਲ ਖਰੜ ਦਾ ਹਿੱਸਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਵਾਉਣ ਲਈ ਜੱਦੋਜਹਿਦ ਸ਼ੁਰੂ ਕਰਨ।