
ਮੁਹਾਲੀ ਪੁਲੀਸ ਵੱਲੋਂ ਤਿੰਨ ਮੋਟਰਸਾਈਕਲ ਚੋਰ ਕਾਬੂ
ਐਸ ਏ ਐਸ ਨਗਰ, 28 ਅਗਸਤ- ਮੁਹਾਲੀ ਪੁਲੀਸ ਵੱਲੋਂ ਤਿੰਨ ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸੰਬੰਧੀ ਡੀ ਐਸ ਪੀ ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਹਰਮਨਦੀਪ ਸਿੰਘ ਹੰਸ ਦੇ ਹੁਕਮਾਂ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਐਸ ਏ ਐਸ ਨਗਰ, 28 ਅਗਸਤ- ਮੁਹਾਲੀ ਪੁਲੀਸ ਵੱਲੋਂ ਤਿੰਨ ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ।
ਇਸ ਸੰਬੰਧੀ ਡੀ ਐਸ ਪੀ ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਹਰਮਨਦੀਪ ਸਿੰਘ ਹੰਸ ਦੇ ਹੁਕਮਾਂ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੇ ਦਿਨੀਂ ਸੈਕਟਰ 68 ਦੇ ਇੱਕ ਵਸਨੀਕ ਸੁਖਰਾਜ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦਾ ਮੋਟਰਸਾਈਕਲ ਨੰਬਰ ਪੀ ਬੀ 65 ਬੀ ਐਫ 1383 ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚੋਰੀ ਕਰ ਲਿਆ ਗਿਆ ਹੈ, ਜਿਸ ਸੰਬੰਧੀ ਥਾਣਾ ਫੇਜ਼ 8 ਮੁਹਾਲੀ ਵਿਖੇ ਬੀ ਐਚ ਐਨ ਐਸ ਦੀ ਧਾਰਾ 303(2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਸੀ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਹੌਲਦਾਰ ਸੁਰਿੰਦਰ ਸਿੰਘ ਨੇ ਇਸ ਮਾਮਲੇ ਵਿੱਚ ਮਲਕੀਤ ਸਿੰਘ ਵਾਸੀ ਪਿੰਡ ਘੁਟੀਆ ਵਾਲੀ ਬੋਦਲਾ ਜ਼ਿਲ੍ਹਾ ਫਾਜ਼ਿਲਕਾ, ਹਰਪ੍ਰੀਤ ਸਿੰਘ ਵਾਸੀ ਨਵਾਂ ਮੁਬੰਕੇ ਜ਼ਿਲ੍ਹਾ ਫਾਜ਼ਿਲਕਾ ਅਤੇ ਮਨਜੀਤ ਸਿੰਘ ਵਾਸੀ ਪਿੰਡ ਮੁਹੰਮਦਪੀਰਾਂ ਢਾਟੀ ਪੁਖਰਿਆਵਾਲੀ (ਕੋਠਾ) ਜ਼ਿਲ੍ਹਾ ਫਾਜ਼ਿਲਕਾ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਵਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਪੁਲੀਸ ਵੱਲੋਂ ਆਰੋਪੀਆਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹੁਣ ਤੱਕ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
