
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕੁਇਜ਼ ਮੁਕਾਬਲਿਆਂ ਲਈ ਐਂਟਰੀਆਂ ਦੀ ਮੰਗ
ਗੜ੍ਹਸ਼ੰਕਰ 21 ਮਈ:- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਸਾਲ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ਬਾਲ ਗਿਆਨ ਸਾਹਿਤ ਅਧੀਨ ਜ਼ਿਲ੍ਹਾ ਅਤੇ ਰਾਜ ਪੱਧਰੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।
ਗੜ੍ਹਸ਼ੰਕਰ 21 ਮਈ:- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਸਾਲ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ਬਾਲ ਗਿਆਨ ਸਾਹਿਤ ਅਧੀਨ ਜ਼ਿਲ੍ਹਾ ਅਤੇ ਰਾਜ ਪੱਧਰੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।
ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਇਸੇ ਕੜੀ ਤਹਿਤ ਸਾਲ-2025 ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਬਾਲ ਸਾਹਿਤ ਕੁਇਜ਼ ਮੁਕਾਬਲਿਆਂ ਦਾ ਵਿਸ਼ਾ ਪੰਜਾਬੀ ਸਾਹਿਤ, ਧਰਮ, ਭਾਸ਼ਾ, ਸੱਭਿਆਚਾਰ, ਇਤਿਹਾਸ ਤੇ ਭੂਗੋਲ ਵਿਸ਼ੇ ਨਾਲ ਸਬੰਧਤ ਹੁੰਦਾ ਹੈ।
ਖੋਜ ਅਫ਼ਸਰ, ਜ਼ਿਲ੍ਹਾ ਭਾਸ਼ਾ ਦਫ਼ਤਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਇਹ ਮੁਕਾਬਲੇ ਤਿੰਨ ਵਰਗਾਂ ਵਿਚ ਕਰਵਾਏ ਜਾਣੇ ਹਨ, ਜਿਸ ਵਿਚ ਪਹਿਲਾ ੳ- ਵਰਗ ਛੇਵੀਂ ਤੋਂ ਅੱਠਵੀਂ ਸ਼੍ਰੇਣੀ, ਦੂਸਰਾ ਅ- ਵਰਗ ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਅਤੇ ਤੀਜਾ ੲ- ਵਰਗ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ।
ਭਾਗ ਲੈਣ ਵਾਲੇ ਵਿਦਿਆਰਥੀ ਦੀ ਜਮਾਤ ਤੇ ਜਨਮ ਮਿਤੀ ਸੰਸਥਾ ਮੁਖੀ ਵੱਲੋਂ ਲਿਖਤੀ ਰੂਪ ਵਿਚ ਤਸਦੀਕ ਹੋਣੀ ਲਾਜ਼ਮੀ ਹੈ। ਹਰ ਵਰਗ ਵਿਚ ਇੱਕ ਸੰਸਥਾ ਵਿਚੋਂ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ। ਜ਼ਿਲ੍ਹਾ ਪੱਧਰ ‘ਤੇ ਹਰ ਵਰਗ ਵਿਚੋਂ ਪਹਿਲੇ ਸਥਾਨ ‘ਤੇ ਅਉਣ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲੇ ਵਿਚ ਹਿੱਸਾ ਲੈਣਗੇ।
ਹਰ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 1000 ਰੁਪਏ, ਦੂਸਰੇ ਸਥਾਨ ਵਾਲੇ ਵਿਦਿਆਰਥੀ ਨੂੰ 750 ਰੁਪਏ ਅਤੇ ਤੀਜੇ ਸਥਾਨ ਵਾਲੇ ਵਿਦਿਆਰਥੀ ਨੂੰ 500 ਰੁਪਏ, ਨਕਦ ਜਾਂ ਵਿਭਾਗੀ ਪੁਸਤਕਾਂ ਦੇ ਸੈੱਟ ਦੇ ਰੂਪ ਵਿਚ ਦਿੱਤੇ ਜਾਣਗੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ (ਸਰਕਾਰੀ/ਪ੍ਰਾਈਵੇਟ/ਏਡਿਡ) ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦਾ ਇਸ ਵਿੱਚ ਭਾਗ ਲੈਣਾ ਯਕੀਨੀ ਬਣਾਇਆ ਜਾਵੇ।
ਇਸ ਸਬੰਧੀ ਸਕੂਲਾਂ ਅਤੇ ਕਾਲਜਾਂ ਨੂੰ ਆਪਣੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀਆਂ ਐਂਟਰੀਆਂ 30 ਮਈ, 2025 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਦੇ ਕਮਰਾ ਨੰਬਰ 307-308, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਦਸਤੀ ਜਾਂ ਵਿਭਾਗ ਦੀ ਈਮੇਲ [email protected] ਤੇ ਭੇਜੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ।
