ਖ਼ਾਲਸਾ ਕਾਲਜ ’ਚ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਾਲਜ ਗੁਰਦੁਆਰਾ ਕਮੇਟੀ ਅਤੇ ਪੰਜਾਬੀ ਵਿਭਾਗ ਵਲੋਂ ਕਵਿਤਾ ਉਚਾਰਣ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਮੁਕਾਬਲਿਆਂ ਵਿਚ ਸਟੇਜ ਸੰਚਾਲਨ ਵਿਦਿਆਰਥਣ ਅੰਜੂ ਬਾਲਾ ਵਲੋਂ ਕੀਤਾ ਗਿਆ।

ਕਵਿਤਾ ਉਚਾਰਣ ਮੁਕਾਬਲੇ ਵਿਚ ਵਿਦਿਆਰਥਣ ਰੰਜਨਾ ਬੀ.ਏ. ਭਾਗ ਤੀਜਾ ਨੇ ਪਹਿਲਾ, ਜਸਮੀਨ ਬੀ.ਏ. ਭਾਗ ਪਹਿਲਾ ਨੇ ਦੂੂਜਾ ਸਥਾਨ ਅਤੇ ਜਸਪਿੰਦਰ ਕੌਰ ਬੀ.ਏ. ਬੀ.ਐੱਡ. ਭਾਗ ਚੌਥਾ ਨੇ ਤੀਜਾ ਸਥਾਨ ਹਾਸਿਲ ਕੀਤਾ। ਭਾਸ਼ਣ ਮੁਕਾਬਲੇ ਵਿਚ ਲਵਪ੍ਰੀਤ ਸਿੰਘ ਬੀ.ਏ. ਭਾਗ ਪਹਿਲਾ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਬੀ.ਸੀ.ਏ. ਭਾਗ ਤੀਜਾ ਨੇ ਦੂਜਾ ਸਥਾਨ ਅਤੇ ਰਾਜਵਿੰਦਰ ਕੌਰ ਬੀ.ਏ. ਬੀ.ਐੱਡ. ਭਾਗ ਤੀਜਾ ਸਾਲ ਨੇ ਤੀਜਾ ਸਥਾਨ ਹਾਸਿਲ ਕੀਤਾ। ਅਵੱਲ ਰਹੇ ਵਿਦਿਆਰਥੀਆਂ ਨੂੰ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਅਤੇ ਸਾਬਕਾ ਪ੍ਰੋ. ਆਪਿੰਦਰ ਸਿੰਘ ਵਲੋਂ ਇਨਾਮ ਤਕਸੀਮ ਕੀਤੇ ਗਏ।
 ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਮੁਕਾਬਾਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਾਬਕਾ ਪ੍ਰੋ. ਆਪਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਬੰਧੀ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਡਾ. ਹਰਵਿੰਦਰ ਕੌਰ, ਧਾਰਮਿਕ ਅਧਿਆਪਕ ਅੰਮ੍ਰਿਤਪਾਲ  ਸਿੰਘ, ਡਾ. ਕੰਵਲਜੀਤ ਕੌਰ, ਪ੍ਰੋ. ਸੌਰਵ ਦਾਦਰੀ ਹਾਜ਼ਰ ਹੋਏ।