ਪੁਲੀਸ ਵੱਲੋਂ 2 ਮੋਟਰਸਾਈਕਲ ਚੋਰ ਕਾਬੂ, ਚੋਰੀ ਦਾ ਮੋਟਰਸਾਈਕਲ ਵੀ ਬਰਾਮਦ
ਐਸ ਏ ਐਸ ਨਗਰ, 5 ਜੁਲਾਈ- ਮੁਹਾਲੀ ਪੁਲੀਸ ਨੇ ਇੱਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਰਜੇਸ਼ ਵਾਸੀ ਅੰਬ ਸਾਹਿਬ ਕਲੋਨੀ, ਜਗਤਪੁਰਾ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦਾ ਮੋਟਰਸਾਈਕਲ ਨੰਬਰ ਪੀ ਬੀ 65 ਐਕਸ 8320 ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚੋਰੀ ਕਰ ਲਿਆ ਗਿਆ ਹੈ। ਇਸ ਸੰਬੰਧੀ ਪੁਲੀਸ ਵੱਲੋਂ ਬੀ ਐਨ ਐਸ ਦੀ ਧਾਰਾ 303(2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।

ਉਹਨਾਂ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਐਸ ਐਸ ਪੀ ਮੁਹਾਲੀ ਸ੍ਰੀ ਹਰਮਨਦੀਪ ਸਿੰਘ ਹੰਸ ਦੀਆਂ ਹਿਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਹੌਲਦਾਰ ਅਮਨਦੀਪ ਕੌਰ ਵੱਲੋਂ ਪੁਲੀਸ ਪਾਰਟੀ ਦੇ ਨਾਲ ਫੇਜ਼-9 ਮੁਹਾਲੀ ਵਿਖੇ ਨਾਕਾਬੰਦੀ ਦੌਰਾਨ ਨੀਤੀਸ਼ ਵਾਸੀ ਸੈਕਟਰ 56 ਚੰਡੀਗੜ੍ਹ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਤੋਂ ਉਕਤ ਮੋਟਰਸਾਈਕਲ ਬਰਾਮਦ ਕੀਤਾ ਗਿਆ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਨੀਤੀਸ਼ ਨੇ ਮੰਨਿਆ ਕਿ ਉਸ ਵੱਲੋਂ ਇਹ ਚੋਰੀ ਮਨਜੀਤ ਸੈਕਟਰ 56 ਚੰਡੀਗੜ੍ਹ ਨਾਲ ਮਿਲ ਕੇ ਕੀਤੀ ਸੀ, ਜਿਸ 'ਤੇ ਪੁਲੀਸ ਵੱਲੋਂ ਮਨਜੀਤ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਪੁਲੀਸ ਵੱਲੋਂ ਦੋਵਾਂ ਦਾ ਰਿਮਾਂਡ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।