ਪੁਲਿਸ ਨੇ ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਅਭਿਆਨ ਤਹਿਤ ਫੁੱਟਬਾਲ ਦਾ ਮੈਚ ਕਰਵਾਇਆ

ਗੜ੍ਹਸ਼ੰਕਰ- ਹੁਸ਼ਿਆਰਪੁਰ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਤਹਿਤ ਸੁਰੇਦਰ ਲਾਂਬਾ ਆਈ.ਪੀ.ਐੱਸ. ਐੱਸ.ਐੱਸ.ਪੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਤਹਿਤ ਗੜ੍ਹਸ਼ੰਕਰ ਪੁਲਿਸ ਵਲੋਂ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਫੁੱਟਬਾਲ ਦਾ ਮੁਕਾਬਲਾ ਕਰਵਾਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਗਿਆ।

ਇਸ ਮੌਕੇ ਪਿੰਡ ਸੜੋਆ ਅਤੇ ਪਨਾਮ ਦੀਆਂ ਟੀਮਾਂ ਦਰਮਿਆਨ ਕਰਵਾਏ ਗਏ ਮੁਕਾਬਲੇ ਵਿਚ ਸੜੋਆ ਦੀ ਟੀਮ ਨੇ 3-2 ਗੋਲਾਂ ਦੇ ਫਰਕ ਨਾਲ ਪਨਾਮ ਦੀ ਟੀਮ ਨੂੰ ਹਰਾਕੇ ਜਿੱਤ ਦਰਜ਼ ਕੀਤੀ। ਇਸ ਮੌਕੇ ਜਸਪ੍ਰੀਤ ਸਿੰਘ ਡੀ.ਐੱਸ.ਪੀ. ਗੜ੍ਹਸ਼ੰਕਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਆਪਣੇ ਸਮਾਜ ਵਿਚ ਫੈਲੇ ਨਸ਼ਿਆਂ ਦੇ ਜਾਲ ਨੂੰ ਖਤਮ ਕਰਨ ਲਈ ਲੋਕਾਂ ਵਿਚ ਜਾਗਰੂਕਤਾ ਲਿਆਉਣ ਲਈ ਅਹਿਮ ਰੋਲ ਅਦਾ ਕਰਨ ਲਈ ਪ੍ਰੇਰਿਤ ਕੀਤਾ। ਡੀ.ਐੱਸ.ਪੀ. ਜਸਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਖੇਡਾਂ ਸਭ ਤੋਂ ਵੱਡਾ ਹਥਿਆਰ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਨਸ਼ਿਆਂ ਖਿਲਾਫ਼ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। 
ਇਸ ਮੌਕੇ ਕਾਲਜ ਪਿ਼੍ੰਸੀਪਲ ਡਾ. ਅਮਨਦੀਪ ਹੀਰਾ ਨੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਐੱਸ.ਐੱਚ.ਓ. ਬਲਜਿੰਦਰ ਸਿੰਘ ਮੱਲੀ, ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਦੇ ਕੈਸ਼ੀਅਰ ਯੋਗ ਰਾਜ ਗੰਭੀਰ, ਸੁਪਰਡੈਂਟ ਪਰਮਿੰਦਰ ਸਿੰਘ ਨੇ ਨਸ਼ਿਆਂ ਖਿਲਾਫ਼ ਮੁਹਿੰਮ ਸਬੰਧੀ ਵਿਚਾਰ ਰੱਖੇ। ਇਸ ਮੌਕੇ ਫੁੱਟਬਾਲ ਕੋਚ ਹਰਦੀਪ ਸਿੰਘ ਗਿੱਲ, ਕੋਚ ਮਨਜੀਤ ਸਿੰਘ ਪਨਾਮ ਤੇ ਹੋਰ ਹਾਜ਼ਰ ਹੋਏ।