ਪੰਜਾਬ ਸਰਕਾਰ ਕੋਲ ਪਏ ਆਪਦਾ ਪ੍ਰਬੰਧਨ ਫੰਡ ਦੇ ਮੁੱਦੇ ’ਤੇ ਰਾਜਨੀਤੀ ਭਖੀ

ਐਸ ਏ ਐਸ ਨਗਰ, 11 ਸਤੰਬਰ- ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਕੋਲ ਡਿਜ਼ਾਸਟਰ ਮੈਨੇਜਮੈਂਟ ਫੰਡ ਦੇ 12 ਹਜ਼ਾਰ ਕਰੋੜ ਰੁਪਏ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਨੂੰ ਹੜ੍ਹ ਪੀੜਤਾਂ ਵਾਸਤੇ ਨਾ ਵਰਤੇ ਜਾਣ ਬਾਰੇ ਦਿੱਤੇ ਜਾ ਰਹੇ ਬਿਆਨਾਂ ਤੋਂ ਬਾਅਦ ਰਾਜਨੀਤੀ ਭਖ ਗਈ ਹੈ। ਇਸ ਸੰਬੰਧੀ ਜਿੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਇਹ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਕੋਲ ਅਜਿਹਾ ਕੋਈ ਫੰਡ ਨਹੀਂ ਹੈ, ਉੱਥੇ ਪੰਜਾਬ ਸਰਕਾਰ ਦੇ ਡਿਜ਼ਾਸਟਰ ਮੈਨੇਜਮੈਂਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਹ ਫੰਡ ਹੋਣ ਦੀ ਗੱਲ ਕਬੂਲੀ ਹੈ।

ਫੰਡ ਬਾਰੇ ਦੋਵਾਂ ਮੰਤਰੀਆਂ ਵੱਲੋਂ ਵੱਖਰੀ ਗੱਲ ਆਖੇ ਜਾਣ ਤੋਂ ਬਾਅਦ ਇਹ ਮੁੱਦਾ ਭਖ ਗਿਆ ਹੈ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਫੰਡ ਖੁਰਦ-ਬੁਰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਇਹ ਪੈਸਾ ਆਮ ਆਦਮੀ ਪਾਰਟੀ ਵੱਲੋਂ ਹੋਰ ਕਿਤੇ ਖਰਚ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੋਈ ਪ੍ਰਤੀਕਰਮ ਨਾ ਆਉਣ ਨਾਲ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਇਸ ਸੰਬੰਧੀ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਅਜਿਹਾ ਤਾਂ ਨਹੀਂ ਹੈ ਕਿ ਪੰਜਾਬ ਸਰਕਾਰ ਨੇ ਇਹ ਪੈਸਾ ਕਿਤੇ ਹੋਰ ਵਰਤ ਲਿਆ ਹੋਵੇ। ਉਨ੍ਹਾਂ ਕਿਹਾ ਕਿ ਲਗਭਗ 12 ਹਜ਼ਾਰ ਕਰੋੜ ਦੇ ਫੰਡ ਬਾਰੇ ਪੰਜਾਬ ਸਰਕਾਰ ਦੀ ਚੁੱਪੀ ਕਈ ਸਵਾਲ ਖੜ੍ਹੇ ਕਰ ਰਹੀ ਹੈ।
ਇਸ ਦੌਰਾਨ ਸੋਸ਼ਲਿਸਟ ਪਾਰਟੀ ਇੰਡੀਆ ਦੇ ਕੌਮੀ ਜਨਰਲ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਕਿਹਾ ਹੈ ਕਿ ਆਮ ਜਨਤਾ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਡਿਜ਼ਾਸਟਰ ਮੈਨੇਜਮੈਂਟ ਵਾਸਤੇ ਪਿਆ 12 ਹਜ਼ਾਰ ਕਰੋੜ ਰੁਪਏ ਕਿੱਥੇ ਹੈ ਅਤੇ ਸਰਕਾਰ ਨੂੰ ਇਸ ਸੰਬੰਧੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।