ਸਾਂਝ ਕੇਂਦਰ ਮਾਹਿਲਪੁਰ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅੰਜਲੀ ਦੇਵੀ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ

ਹੁਸ਼ਿਆਰਪੁਰ- ਥਾਣਾ ਮਾਹਿਲਪੁਰ ਦੇ ਸਾਂਝ ਕੇਂਦਰ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅੰਜਲੀ ਦੇਵੀ ਨੇ ਇੰਚਾਰਜ ਏਐਸਆਈ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆ ਵਿਰੁਧ' ਤਹਿਤ ਸਾਂਝ ਕੇਂਦਰ ਆਉਣ ਵਾਲੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ।

ਅੰਜਲੀ ਦੇਵੀ ਨੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਆਦੀ ਹੋ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੀ ਹੈ। ਉਪਰੋਕਤ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਇਸ ਮੁਹਿੰਮ  ਤਹਿਤ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਹੈ, ਜਿਸ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।