ਪ੍ਰਣਬ ਕਿਰਪਾਲ ਨੇ ਮੋਹਣੋਵਾਲ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ
ਹੁਸ਼ਿਆਰਪੁਰ- ਯੂਥ ਕਾਂਗਰਸ ਆਗੂ ਪ੍ਰਣਬ ਕਿਰਪਾਲ ਨੇ ਮੋਹਣੋਵਾਲ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਚੋਰੀ ਦਾ ਮੁੱਦਾ ਬਹੁਤ ਗੰਭੀਰ ਮੁੱਦਾ ਹੈ। ਉਹਨਾਂ ਕਿਹਾ ਕਿ ਵੋਟ ਚੋਰੀ ਲੋਕਤੰਤਰ ਤੇ ਸਭ ਤੋਂ ਵੱਡਾ ਹਮਲਾ ਹੈ। ਇਸ ਸਮੇਂ ਸਾਰਾ ਦੇਸ਼ ਵੋਟ ਚੋਰੀ ਦੇ ਮੁੱਦੇ ਤੇ ਕਾਂਗਰਸ ਪਾਰਟੀ ਦੇ ਨਾਲ ਖੜਾ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਵੋਟ ਚੋਰੀ ਦੇ ਮੁੱਦੇ ਤੇ ਭਾਜਪਾ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਕਟਿਹਰੇ ਵਿਚ ਖੜ੍ਹਾ ਕਰ ਦਿੱਤਾ ਹੈ।

ਉਨਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੇ ਭਾਨੂ ਚਿਬ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਨਿਰਦੇਸ਼ ਮੁਤਾਬਕ ਵੋਟ ਚੋਰੀ ਦੇ ਮੁੱਦੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੋਟ ਚੋਰੀ ਕਰਕੇ ਸੱਤਾ ਤੇ ਕਾਬਜ਼ ਹੋਈ ਹੈ।
ਉਨਾਂ ਕਿਹਾ ਕਿ ਯੂਥ ਕਾਂਗਰਸ ਬੂਥ ਪੱਧਰ ਤੇ ਵੋਟ ਚੋਰੀ ਨੂੰ ਰੋਕਣ ਲਈ ਮਜਬੂਤੀ ਨਾਲ ਕਮ ਕਰੇਗੀ। ਇਸ ਮੌਕੇ ਲਖਵਿੰਦਰ ਸਿੰਘ, ਮਨਜਿੰਦਰ ਸਿੰਘ, ਰੇਸ਼ਮ ਸਿੰਘ, ਦਿਲਾਵਰ ਸਿੰਘ, ਆਦਿ ਹਾਜਰ ਹੋਏ।