ਡੇਂਗੂ ਤੋ ਬਚਾ ਲਈ ਇਲਾਜ ਨਾਲੋਂ ਪਰਹੇਜ਼ ਜ਼ਰੂਰੀ ---- ਡਾ. ਰਘਬੀਰ ਸਿੰਘ
ਮਾਹਿਲਪੁਰ, 16 ਮਈ- ਮੱਛਰ ਦੀ ਪੈਦਾਵਾਰ ਰੋਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਹਿੱਤ ਪੰਜਾਬ ਸਰਕਾਰ ਵੱਲੋ ਹਰ ਸਾਲ ਡੇਗੂ ਬਾਰੇ ਜਾਣਕਾਰੀ ਦਿੱਤੀ ਜਾਦੀ ਹੈ ਅਤੇ ਕੌਮੀ ਡੇਂਗੂ ਦਿਵਸ ਮਨਾਇਆ ਜਾਂਦਾ ਹੈ। ਇਸ ਸਬੰਧੀ ਅੱਜ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।

ਇਸ ਮੌਕੇ ‘ਤੇ ਡਾਕਟਰ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਡੇਗੂ ਨਾਲ ਨਜਿਠਣ ਲਈ ਕਮਰਬੰਦ ਹੋਣਾ ਹੈ। ਉਨਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋ ਜਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪਰਹੇਜ਼ ਜਿਆਦਾ ਜਰੂਰੀ ਹੈ। ਉਨਾਂ ਕਿਹਾ ਕਿ ਨਕਾਰਾ ਸਮਾਨ ਛੱਤ ਤੇ ਸੁੱਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੂੰ ਦਿੱਤਾ ਜਾਵੇ।
ਉਨਾਂ ਕਿਹਾ ਕਿ ਦਿਨ ਵੇਲੇ ਪੂਰੀ ਬਾਹਵਾਂ ਦੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ। ਉਨਾ ਕਿਹਾ ਕਿ ਡੇਗੂ ਇੱਕ ਵਾਇਰਲ ਬੁਖਾਰ ਹੈ, ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ,ਅੱਖਾ ਦੇ ਪਿਛਲੇ ਹਿੱਸੇ ਦਰਦ , ਉਲਟੀਆਂ,ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੂਨ ਵਗਣਾ ਆਦਿ ਹੈ।
ਡੇਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਤੇ ਡਾਕਟਰ ਹਰਪੁਣੀਤ ਕੌਰ, ਡਾਕਟਰ ਨਵਲਦੀਪ ਸਿੰਘ, ਲੈਬ ਟੈਕਨੀਸ਼ੀਅਨ ਬਲਵਿੰਦਰ ਸਿੰਘ, ਰੇਨੂੰ ਬਾਲਾ,ਆਸ਼ਾ ਵਰਕਰਾਂ ਹਸਪਤਾਲ ਦਾ ਸਟਾਫ ਅਤੇ ਹੋਰ ਵਿਅਕਤੀ ਹਾਜ਼ਰ ਸਨ।