ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪ੍ਰਧਾਨ ਮੰਤਰੀ ਵੱਲੋਂ ਕੀਤੇ ਜਾਣ ਵਾਲੇ ਪੰਜਾਬ ਦੌਰੇ ਦੌਰਾਨ 60,000 ਕਰੋੜ ਬਕਾਇਆ ਕੇਂਦਰੀ ਫੰਡ ਜਾਰੀ ਕਰਨ ਦੀ ਕੀਤੀ ਅਪੀਲ
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 08 ਸਤੰਬਰ 2025: ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਖੇਤਰਾਂ ਦਾ ਦੌਰਾ ਕਰਨ ਲਈ ਪੰਜਾਬ ਫੇਰੀ ਤੇ ਆਉਣਾ ਹੈ। ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਦੇਸ਼ ਦੇ ਪੰਜਾਬ ਸੂਬੇ ਵਾਸਤੇ ਪੰਜਾਬ ਸਰਕਾਰ ਦੀਆਂ ਉਹ ਮੁੱਖ ਮੰਗਾਂ, ਜੋ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਰੱਖੀਆਂ ਗਈਆਂ ਹਨ, ਨੂੰ ਪੂਰਾ ਕਰਨ।

ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ 60,000 ਕਰੋੜ ਬਕਾਇਆ ਕੇਂਦਰੀ ਫੰਡ ਤੁਰੰਤ ਜਾਰੀ ਕੀਤੇ ਜਾਣ ਅਤੇ 20,000 ਕਰੋੜ ਦਾ ਖ਼ਾਸ ਰਾਹਤ ਪੈਕੇਜ ਦੇਣ ਦਾ ਵੀ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਕਾਰਨ ਤਬਾਹ ਹੋ ਚੁੱਕਾ ਹੈ, ਜੇਕਰ ਪ੍ਰਧਾਨ ਮੰਤਰੀ ਅਫ਼ਗ਼ਾਨਿਸਤਾਨ ਨੂੰ ਮਦਦ ਭੇਜ ਸਕਦੇ ਹਨ, ਪੰਜਾਬ ਨੂੰ ਕਿਉਂ ਨਹੀਂ?”
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਨਿਖੜ੍ਹਵਾਂ ਅੰਗ ਹੈ। ਪੰਜਾਬ ਨੇ ਹਰ ਖੇਤਰ ਵਿੱਚ ਪਹਿਲ ਦੇ ਅਧਾਰ ਤੇ ਕੰਮ ਕੀਤਾ ਹੈ, ਭਾਵੇਂ ਉਹ ਦੇਸ਼ ਦੀ ਰਾਖੀ ਹੋਵੇ ਜਾਂ ਦੇਸ਼ ਲਈ ਸ਼ਹੀਦੀਆਂ ਹੋਣ ਜਾਂ ਅਨਾਜ ਪੈਦਾ ਕਰਨਾ ਹੋਵੇ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਜਮੀਨ ਦਾ ਸਾਰਾ ਪਾਣੀ ਖਤਮ ਕਰਕੇ ਦੇਸ਼ ਦਾ ਢਿੱਡ ਭਰਿਆ ਹੈ।
ਉਹ ਝੋਨਾ ਹੋਵੇ, ਆਲੂ ਹੋਣ, ਕਣਕ, ਸੂਰਜਮੁਖੀ ਦੀ ਖੇਤੀ ਹੋਵੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਕੋਲੋਂ ਆਸ ਕਰਦੇ ਹਨ ਕਿ ਉਹ ਪੰਜਾਬ ਨੂੰ ਵਿਸੇਸ਼ ਪੈਕੇਜ ਦੇ ਕੇ ਜਾਣ ਅਤੇ ਪੰਜਾਬ ਦਾ ਸਾਰਾ ਕਰਜ਼ਾ ਮਾਫ ਕਰਨ ਅਤੇ ਪੰਜਾਬ ਲਈ ਖੁੱਲਦਿਲੀ ਦਿਖਾਉਣ।