ਬਾਰਵੀਂ ਜਮਾਤ ਵਿੱਚੋਂ 83 % ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਸਕਾਲਰਸ਼ਿਪ-ਬੀਜੇਪੀ ਆਗੂ
ਗੜ੍ਹਸ਼ੰਕਰ- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਲ 2025 ਦੀ ਬਾਰਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ 83% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਗੌਰਮੈਂਟ ਆਫ ਇੰਡੀਆ ਮਿਨਿਸਟਰੀ ਆਫ ਐਜੂਕੇਸ਼ਨ ਡਿਪਾਰਟਮੈਂਟ ਆਫ ਹਾਇਰ ਐਜੂਕੇਸ਼ਨ ਨਵੀ ਦਿੱਲੀ ਵੱਲੋਂ ਦਿੱਤੇ ਜਾਣ ਵਾਲੇ ਵਜ਼ੀਫੇ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਅਪਲਾਈ ਕਰਨ ਲਈ ਸੱਦਾ ਦਿੱਤਾ ਗਿਆ ਹੈ।

ਇਹ ਜਾਣਕਾਰੀ ਪਿੰਡ ਪੰਡੋਰੀ ਵਿਖੇ ਦਿੰਦਿਆਂ ਪੰਮੀ ਸਰਪੰਚ ਪੰਡੋਰੀ ਤੇ ਬੀਜੇਪੀ ਆਗੂ ਅਤੇ ਸੂਬਾ ਪ੍ਰਧਾਨ ਅਖਿਲ ਭਾਰਤੀ ਗੁੱਜਰ ਮਹਾਸਭਾ ਪੰਜਾਬ ਨੇ ਦੱਸਿਆ ਕਿ ਇਸ ਸਕੀਮ ਦਾ ਵਿਦਿਆਰਥੀਆਂ ਨੂੰ ਲਾਭ ਲੈਣਾ ਚਾਹੀਦਾ ਹੈ ਉਹਨਾਂ ਨੇ ਇਹ ਵੀ ਦੱਸਿਆ ਕਿ ਇਹ ਸਕਾਲਰਸ਼ਿਪ ਸਕੀਮ ਕਾਲਜ/ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਹੈ।
ਉਹਨਾਂ ਦੱਸਿਆ ਕਿ ਸਕਾਲਰਸ਼ਿਪ ਫਾਰਮ ਆਨਲਾਈਨ ਭਰਨ ਸਮੇਂ ਜੋ ਬੈਂਕ ਖਾਤਾ ਵਿਦਿਆਰਥੀ ਵੱਲੋਂ ਭਰਿਆ ਜਾਵੇ ਉਸ ਨਾਲ ਆਧਾਰ ਕਾਰਡ ਜੁੜਿਆ ਹੋਣਾ ਲਾਜ਼ਮੀ ਹੈ। ਜੋ ਵਿਦਿਆਰਥੀ ਇਸ ਸਕੀਮ ਤਹਿਤ ਅਪਲਾਈ ਕਰਨਗੇ ਇਹ ਜਰੂਰੀ ਹੈ ਕਿ ਉਹ ਆਪਣੇ ਸਬੰਧਤ ਕਾਲਜ ਯੂਨੀਵਰਸਿਟੀ ਤੋਂ ਭਰੇ ਗਏ ਫਾਰਮ ਨੂੰ ਵੈਰੀਫਾਈ ਕਰਵਾਉਣਾ ਯਕੀਨੀ ਬਣਾਉਣਗੇ।
ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਬਲਿਕ ਨੋਟਿਸ ਜਾਰੀ ਕਰਕੇ ਵਿਦਿਆਰਥੀਆਂ ਨੂੰ ਅਪਲਾਈ ਕਰਨ ਦੇ ਲਈ ਸੱਦਾ ਦਿੱਤਾ ਹੈ। ਉਹਨਾਂ ਨੇ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।