ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ

ਚੰਡੀਗੜ੍ਹ, 24 ਨਵੰਬਰ, - ਪੰਜਾਬ ਸਿਵਲ ਸਕੱਤਰੇਤ ਦੀਆਂ ਸਾਰੀਆਂ ਮੁਲਾਜਮ ਜਥੇਬੰਦੀਆਂ ਨੇ ਅੱਜ ਸਕੱਤਰੇਤ ਮੁਲਾਜਮ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਾਉਣ ਲਈ ਮਿੰਨੀ ਸਕੱਤਰੇਤ ਵਿੱਚ ਰੋਸ ਰੈਲੀ ਕੀਤੀ। ਇਸ ਰੈਲੀ ਵਿੱਚ ਸਕੱਤਰੇਤ ਸਟਾਫ ਅਫਸਰ ਐਸੋਸੀਏਸ਼ਨ, ਸਕੱਤਰੇਤ ਸਟਾਫ ਕਰਮਚਾਰੀ ਐਸੋਸੀਏਸ਼ਨ, ਪਰਸਨਲ ਸਟਾਫ ਐਸੋਸੀਏਸ਼ਨ, ਮਾਲ ਵਿਭਾਗ ਕਰਮਚਾਰੀ ਐਸੋਸੀਏਸ਼ਨ, ਦਰਜਾ ਚਾਰ ਕਰਮਚਾਰੀ ਯੂਨੀਅਨ, ਪ੍ਰਹੁਣਚਾਰੀ ਵਿਭਾਗ ਯੂਨੀਅਨ ਅਤੇ ਡਰਾਈਵਰ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੇ ਖਿਲਾਫ ਭੜਾਸ ਕੱਢੀ।

ਆਗੂਆਂ ਨੇ ਕਿਹਾ ਕਿ ਮੁਲਾਜਮ ਜਥੇਬੰਦੀਆਂ ਨੇ ਦੀਵਾਲੀ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ ਦੀ ਮੌਜੂਦਗੀ ਵਿੱਚ ਵਿੱਤ ਮੰਤਰੀ ਸz. ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਰਲੀਜ਼ ਕਰਨ ਅਤੇ ਦੀਵਾਲੀ ਬੋਨਸ ਦੇਣ ਸਬੰਧੀ ਮੰਗ ਪੱਤਰ ਸੌਂਪਿਆ ਸੀ ਪ੍ਰੰਤੂ ਮੁਲਾਜਮਾਂ ਦੀ ਇਸ ਮੰਗ ਤੇ ਸਰਕਾਰ ਵੱਲੋਂ ਗੌਰ ਨਹੀਂ ਕੀਤੀ ਗਈ ਅਤੇ ਪਹਿਲੀ ਵਾਰ ਹੋਇਆ ਕਿ ਦੀਵਾਲੀ ਮੌਕੇ ਕਿਸੇ ਸਰਕਾਰ ਨੇ ਆਪਣੇ ਮੁਲਾਜਮਾਂ ਨੂੰ ਕੁੱਝ ਵੀ ਨਾ ਦਿੱਤਾ ਹੋਵੇ।

ਇਸ ਮੌਕੇ ਆਗੂਆਂ ਵਲੋਂ ਪੇਅ ਕਮਿਸ਼ਨ ਦੇ ਬਕਾਇਆ ਏਰੀਅਰ ਰਲੀਜ਼ ਕਰਨ, ਏ. ਸੀ. ਪੀ. ਸਕੀਮ ਤਹਿਤ ਇਨਕਰੀਮੈਂਟਾਂ ਚਾਲੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜਮ ਪੱਕੇ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਗਈ। ਮੁਲਾਜਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਫੈਸਲਾ ਨਾ ਲਿਆ ਤਾਂ ਮੁਲਾਜਮ ਵਿਧਾਨ ਸਭਾ ਸ਼ੈਸ਼ਨ ਦੌਰਾਨ ਸਕੱਤਰੇਤ ਅਤੇ ਵਿਧਾਨ ਸਭਾ ਦੇ ਗਲਿਆਰਿਆਂ ਅੰਦਰ ਰੋਸ ਮੁਜਾਹਰੇ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

ਰੈਲੀ ਨੂੰ ਮੁਲਾਜਮ ਆਗੂ ਸੁਖਚੈਨ ਖਹਿਰਾ, ਮਨਜੀਤ ਰੰਧਾਵਾ, ਪਰਮਦੀਪ ਭਬਾਤ, ਮਲਕੀਤ ਔਜਲਾ, ਸ਼ਾਮ ਲਾਲ ਸ਼ਰਮਾ, ਜਸਪ੍ਰੀਤ ਰੰਧਾਵਾ, ਸ਼ੁਸ਼ੀਲ ਕੁਮਾਰ, ਸੁਰਜੀਤ ਸਿੰਘ ਸੀਤਲ, ਭੁਪਿੰਦਰ ਝੱਜ, ਕੁਲਵੰਤ ਸਿੰਘ, ਸ਼ੁਦੇਸ਼ ਕੁਮਾਰੀ, ਅਲਕਾ ਚੋਪੜਾ, ਸਾਹਿਲ ਸ਼ਰਮਾਂ, ਮਿਥੁਨ ਚਾਵਲਾ ਇੰਦਰਪਾਲ ਭੰਗੂ, ਜਗਤਾਰ ਸਿੰਘ ਆਦਿ ਨੇ ਸੰਬੋਧਨ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜਮਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ।