ਮਾਸਟਰ ਮਨਦੀਪ ਕੁਮਾਰ ਨੂੰ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ

ਗੜ੍ਹਸ਼ੰਕਰ, 28 ਅਕਤੂਬਰ : ਮਨਦੀਪ ਕੁਮਾਰ ਪੁੱਤਰ ਸਵਰਨ ਸਿੰਘ ਸਰਕਾਰੀ ਮਿਡਲ ਸਕੂਲ ਹਾਜੀਪੁਰ ਵਿਖੇ ਬਤੌਰ ਸਮਾਜਿਕ ਸਿੱਖਿਆ ਅਧਿਆਪਕ ਤਾਇਨਾਤ ਸਨ | ਉਹ ਲੰਬੇ ਅਤੇ ਬੇਦਾਗ ਨੌਕਰੀ ਬਾਅਦ ਸੇਵਾਮੁਕਤ ਹੋਏ ਹਨ। ਉਨ੍ਹਾਂ ਦੀ ਸੇਵਾਮੁਕਤੀ 'ਤੇ ਇਕ ਸੰਖੇਪ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਅਤੇ ਸ਼੍ਰੀ ਮਨਦੀਪ ਕੁਮਾਰ ਦੀ ਖੁਸ਼ਹਾਲ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦੇ ਹੋਏ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਦੇ ਮੁੱਖ ਮਹਿਮਾਨ ਮਨਦੀਪ ਕੁਮਾਰ ਅਤੇ ਉਨ੍ਹਾਂ ਦੀ ਧਰਮ ਪਤਨੀ ਸਾਇੰਸ ਅਧਿਆਪਕਾ ਸ੍ਰੀਮਤੀ ਪਰਮਿੰਦਰ ਕੌਰ ਨੂੰ  ਸਕੂਲ ਸਟਾਫ਼ ਅਤੇ ਆਸ-ਪਾਸ ਦੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਸੇਵਾ ਮੁਕਤੀ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ।
 ਸਨਮਾਨਿਤ ਕਰਨ ਵਾਲਿਆਂ ਵਿੱਚ ਪ੍ਰਿੰਸੀਪਲ ਜਗਦੀਸ਼ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ ਬੀਹੜਾਂ, ਮੁੱਖ ਅਧਿਆਪਕਾ ਰੇਨੂੰ ਵਾਲਾ ਸਰਕਾਰੀ ਹਾਈ ਸਕੂਲ ਰਾਮਪੁਰ ਬਿਲੜੋਂ, ਇੰਚਾਰਜ ਜਸਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਹਾਜੀਪੁਰ, ਭਰਾ ਸਰਵਣ ਕੁਮਾਰ ਤੇ ਭਾਬੀ ਹਰਭਜਨ ਕੌਰ, ਭਰਾ ਅਜੈ ਕੁਮਾਰ ਅਤੇ ਭਾਬੀ ਬਲਜੀਤ ਕੌਰ, ਚਾਚਾ ਤੀਰਥ ਰਾਮ ਰੱਤੂ ਅਤੇ ਚਾਚੀ ਜਸਵਿੰਦਰ ਕੌਰ, ਊਸ਼ਾ ਰਾਣੀ ਪਤਨੀ ਸਵਰਗੀ ਬਲਦੇਵ ਰਾਜ
 ਤੋਂ ਇਲਾਵਾ ਅਧਿਆਪਕ ਯੂਨੀਅਨ ਦੇ ਆਗੂ ਨਰੇਸ਼ ਕੁਮਾਰ, ਰਾਜ ਕੁਮਾਰ, ਬਲਵੰਤ ਰਾਮ, ਸ਼ਿਆਮ ਸੁੰਦਰ ਕਪੂਰ, ਮੁਕੇਸ਼ ਕੁਮਾਰ, ਸੰਦੀਪ ਕੁਮਾਰ ਬਡੇਸਰੋਂ, ਹਰਦੀਪ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਰਿਸ਼ਤੇਦਾਰ ਹਾਜ਼ਰ ਸਨ।