ਨਸ਼ਾ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਰੋਗੀ ਬਣਾ ਦਿੰਦਾ ਹੈ – ਸ਼੍ਰੀ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ)

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਸ਼ੰਕਰ ਦਾਸ (ਪ੍ਰਿੰਸੀਪਲ) ਨੇ ਕੀਤੀ ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਸ਼ੰਕਰ ਦਾਸ (ਪ੍ਰਿੰਸੀਪਲ) ਨੇ ਕੀਤੀ ।              
ਇਸ ਮੌਕੇ ਤੇ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ  ਸਭ ਤੋਂ ਪਹਿਲਾ ਰੈੱਡ ਕਰਾਸ ਜੋ ਕਿ ਦੁਨੀਆਂ ਭਰ ਦੀ ਸੰਸਥਾ ਹੈ। ਉਨਾ ਨੇ ਰੈੱਡ ਕਰਾਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਅਤੇ ਰੈੱਡ ਕਰਾਸ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ।  ਉਨਾ ਨੇ ਨਸ਼ਾ ਮੁਕਤ ਭਾਰਤ ਅਭਿਆਨ ਮਿਸ਼ਨ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। 
ਇਹ ਸ਼ੁਰੂਆਤ ਪਹਿਲਾਂ ਆਪਣੇ ਘਰ ਤੋਂ ਕੀਤੀ ਜਾਵੇ। ਸਾਨੂੰ ਆਪਣੇ ਦੇਸ਼ ਦੇ ਇਤਿਹਾਸ, ਸਭਿਆਚਾਰ ਅਤੇ ਮਹਾਂਪੁਰਸ਼ਾ ਦੇ ਜੀਵਨ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਆਪਣੇ ਬੱਚਿਆਂ ਨੂੰ ਉਨਾ ਬਾਰੇ ਜਾਣਾਕਾਰੀ ਦੇਣੀ ਜਰੂਰੀ ਬਣਦੀ ਹੈ। ਉਨਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਉਨਾ ਦੀ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਕਿਸੇ ਵੀ ਸਮੱਸਿਆਂ ਆਉਣ ਤੇ ਉਹ ਆਪਣੇ ਅਧਿਆਪਕਾਂ ਨਾਲ ਸਾਝਾਂ ਕਰਨ। 
ਨਸ਼ੇ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨਾ ਨੇ ਵਿਦਿਆਰਥੀਆਂ ਨੂੰ ਗਲਤ ਸੰਗਤ ਤੋਂ ਹਮੇਸ਼ਾ ਦੂਰ ਰਹਿਣ ਲਈ ਕਿਹਾ। ਉਨਾ ਕਿਹਾ ਨਸ਼ਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਨਸ਼ੇ ਦੀ ਆਦਤ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਰੋਗੀ ਬਣਾ ਦਿੰਦੀ ਹੈ।
ਇਸ ਮੋਕੇ ਤੇ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਕੇਂਦਰ ਦੇ ਕੰਮਾਂ  ਬਾਰੇ ਚਾਨਣਾ ਪਾਇਆ। ਕੇਂਦਰ ਵਲੋਂ ਦਾਖਿਲ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਸਹੂਲਤਾਂ ਬਾਰੇ ਵੀ ਵਿਸਥਾਰ ਪੂਰਵਕ ਦਸਿਆ।
ਇਸ ਮੌਕੇ ਤੇ ਸ਼੍ਰੀ ਸ਼ੰਕਰ ਦਾਸ (ਪ੍ਰਿੰਸੀਪਲ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਨਸ਼ਿਆ ਦੇ ਵਿਰੁੱਧ ਜਾਗਰੂਕਤਾ ਸੈਮੀਨਾਰ ਸਕੂਲ ਵਿੱਚ ਕਰਵਾਉਦੇ ਰਹਿਣਗੇ। ਇਸ ਸੈਮੀਨਾਰ ਵਿੱਚ ਸਕੂਲ ਸਟਾਫ ਮੈਂਬਰ ਪ੍ਰਿਤਪਾਲ, ਮਾਧਵੀ, ਮਾਲਵਿੰਦਰ ਕੌਰ, ਕੁਲਵਿੰਦਰ ਲਾਲ, ਮਿਟੂ, ਯਸ਼ਪਾਲ ਸਿੰਘ(ਕੈੰਪਸ ਮੈਨੇਜਰ) ਅਤੇ ਸਕੂਲ ਦੇ ਵਿਦਿਆਰਥੀ ਮੌਜੂਦ ਸਨ।