ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਿਥੇ ਹਰ ਨਾਗਰਿਕ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ਼ - ਡਾ. ਰਵਜੋਤ

ਹੁਸ਼ਿਆਰਪੁਰ- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਇਤਿਹਾਸਕ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਹੁਣ ਹਰ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬੱਧ ਕਰਵਾਇਆ ਜਾਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦਾ ਸਪੱਸ਼ਟ ਦ੍ਰਿਸ਼ਟੀਕੋਣ ਹੈ ਕਿ ਕਿਸੇ ਵੀ ਪੰਜਾਬੀ ਨੂੰ ਇਲਾਜ ਦੀ ਘਾਟ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਯੋਜਨਾ ਦਾ ਲਾਭ ਸਿਰਫ਼ ਗਰੀਬਾਂ ਨੂੰ ਹੀ ਨਹੀਂ ਸਗੋਂ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ। ਭਾਵੇਂ ਸਰਕਾਰੀ ਹਸਪਤਾਲ ਹੋਵੇ ਜਾਂ ਸੂਚੀਬੱਧ ਨਿੱਜੀ ਹਸਪਤਾਲ, ਇਹ ਸਹੂਲਤ ਹਰ ਜਗ੍ਹਾ ਉਪਲਬੱਧ ਕਰਵਾਈ ਜਾਵੇਗੀ।
    ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਿਹਤ ਖੇਤਰ ਵਿਚ ਵੱਡੇ ਸੁਧਾਰਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਆਮ ਆਦਮੀ ਕਲੀਨਿਕ, ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਾਂ, ਮਾਹਰ ਡਾਕਟਰਾਂ ਦੀ ਨਿਯੁਕਤੀ ਅਤੇ ਦਵਾਈਆਂ ਦੀ ਉਪਲਬੱਧਤਾ ਨੂੰ ਯਕੀਨੀ ਕਰਨ ਦੇ ਨਾਲ-ਨਾਲ ਇਹ ਨਵੀਂ ਸਿਹਤ ਸੁਰੱਖਿਆ ਯੋਜਨਾ ਸਿਹਤ ਸੇਵਾਵਾਂ ਨੂੰ ਨਵੀਂਆਂ ਉਚਾਈਆਂ ਤੱਕ ਲੈ ਜਾਵੇਗੀ।
    ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬੀਆਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ। ਇਸ ਯੋਜਨਾ ਰਾਹੀਂ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ ਅਤੇ ਲੋਕ ਬਿਨਾਂ ਕਿਸੇ ਚਿੰਤਾ ਦੇ ਆਪਣਾ ਇਲਾਜ ਕਰਵਾ ਸਕਣਗੇ।
     ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਲਗਾਤਾਰ ਠੋਸ ਕਦਮ ਚੁੱਕੇ ਹਨ। 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਇਸਦੀ ਇਕ ਜਿਉਂਦੀ ਜਾਗਦੀ ਉਦਾਹਰਨ ਹੈ, ਜੋ ਪੰਜਾਬ ਨੂੰ ਇਕ ਖੁਸ਼ਹਾਲ ਅਤੇ ਸਿਹਤਮੰਦ ਸੂਬਾ ਬਣਾਉਣ ਵਿਚ ਫੈਸਲਾਕੁੰਨ ਸਾਬਤ ਹੋਵੇਗੀ।