ਪੰਜਾਬ ਬ੍ਰਾਹਮਣ ਸਭਾ ਦੀ ਮੀਟਿੰਗ ਆਯੋਜਿਤ
ਐਸ ਏ ਐਸ ਨਗਰ, 23 ਅਪ੍ਰੈਲ- ਪੰਜਾਬ ਬ੍ਰਾਹਮਣ ਸਭਾ ਦੇ ਪ੍ਰਧਾਨ ਐਡਵੋਕੇਟ ਸ਼ੇਖਰ ਸ਼ੁਕਲਾ ਦੀ ਅਗਵਾਈ ਵਿੱਚ ਸਭਾ ਦੀ ਇੱਥੇ ਹੋਈ ਇਕ ਹੰਗਾਮੀ ਮੀਟਿੰਗ ਦੌਰਾਨ ਭਗਵਾਨ ਪਰਸ਼ੂ ਰਾਮ ਜੀ ਦੇ ਜਨਮ ਦਿਵਸ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।
ਐਸ ਏ ਐਸ ਨਗਰ, 23 ਅਪ੍ਰੈਲ- ਪੰਜਾਬ ਬ੍ਰਾਹਮਣ ਸਭਾ ਦੇ ਪ੍ਰਧਾਨ ਐਡਵੋਕੇਟ ਸ਼ੇਖਰ ਸ਼ੁਕਲਾ ਦੀ ਅਗਵਾਈ ਵਿੱਚ ਸਭਾ ਦੀ ਇੱਥੇ ਹੋਈ ਇਕ ਹੰਗਾਮੀ ਮੀਟਿੰਗ ਦੌਰਾਨ ਭਗਵਾਨ ਪਰਸ਼ੂ ਰਾਮ ਜੀ ਦੇ ਜਨਮ ਦਿਵਸ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੀ ਸ਼ੋਭਾ ਯਾਤਰਾ ਕੱਢਣ ਦਾ ਮਤਾ ਪਾਸ ਕੀਤਾ ਗਿਆ। ਮੀਟਿੰਗ ਦੌਰਾਨ ਬੀਤੇ ਪਹਿਲਗਾਮ ਵਿੱਚ ਹੋਏ ਹਿੰਦੂਆਂ ਦੇ ਕਤਲੇਆਮ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ।