ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੀ ਕਨਵੈਨਸ਼ਨ 16 ਅਪ੍ਰੈਲ ਨੂੰ ਲੁਧਿਆਣਾ ਵਿਖੇ
ਐਸ ਏ ਐਸ ਨਗਰ, 12 ਅਪ੍ਰੈਲ: ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਵੱਲੋਂ 16 ਅਪ੍ਰੈਲ ਨੂੰ ਪੈਨਸ਼ਨਰ ਭਵਨ (ਡੀ ਸੀ ਆਫਿਸ ਕੰਪਲੈਕਸ), ਲੁਧਿਆਣਾ ਵਿਖੇ ਜਥੇਬੰਧਕ ਕਨਵੈਨਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਐਸ ਏ ਐਸ ਨਗਰ, 12 ਅਪ੍ਰੈਲ: ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਵੱਲੋਂ 16 ਅਪ੍ਰੈਲ ਨੂੰ ਪੈਨਸ਼ਨਰ ਭਵਨ (ਡੀ ਸੀ ਆਫਿਸ ਕੰਪਲੈਕਸ), ਲੁਧਿਆਣਾ ਵਿਖੇ ਜਥੇਬੰਧਕ ਕਨਵੈਨਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੇ ਪ੍ਰਧਾਨ ਡਾ. ਐਨ. ਕੇ. ਕਲਸੀ ਨੇ ਦੱਸਿਆ ਕਿ ਇਸ ਜਥੇਬੰਧਕ ਕਨਵੈਨਸ਼ਨ ਵਿੱਚ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਨਾਲ ਸਬੰਧਤ ਪੰਜਾਬ ਭਰ ਦੇ ਸਮੂਹ ਪ੍ਰਧਾਨ, ਜਨਰਲ ਸਕੱਤਰ, ਕਾਰਜਕਾਰੀ ਮੈਂਬਰ ਅਤੇ ਗਵਰਨਿੰਗ ਬਾਡੀ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਪੰਜਾਬ ਰਾਜ ਦੀ ਹੋਰ ਭਰਾਤਰੀ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਮੌਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪਿਛਲੇ 4 ਸਾਲਾਂ ਦੌਰਾਨ ਕੀਤੇ ਗਏ ਸੰਘਰਸ਼ ਵਿੱਚੋਂ ਕੀ ਖੱਟਿਆ ਅਤੇ ਕੀ ਗਵਾਇਆ। ਇਸਦੇ ਨਾਲ ਹੀ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਬਾਰੇ ਵੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।