ਸੂਬੇ ਦੀ ਤਰੱਕੀ ਦੇ ਵਿੱਚ ਔਰਤਾਂ ਦਾ ਯੋਗਦਾਨ ਵਡਮੁੱਲਾ – ਕੁਲਵੰਤ ਸਿੰਘ

ਐਸ ਏ ਐਸ ਨਗਰ, 18 ਅਗਸਤ- ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਸੂਬੇ ਦੀ ਤਰੱਕੀ ਦੇ ਵਿੱਚ ਔਰਤਾਂ ਦਾ ਵਡਮੁੱਲਾ ਯੋਗਦਾਨ ਹੈ। ਆਮ ਆਦਮੀ ਪਾਰਟੀ ਦੇ ਜਿਲ੍ਹਾ ਕੋਆਰਡੀਨੇਟਰ ਮਹਿਲਾ ਵਿੰਗ ਕਸ਼ਮੀਰ ਕੌਰ, ਮਹਿਲਾ ਵਿੰਗ ਪ੍ਰਧਾਨ ਰਮਨਪ੍ਰੀਤ ਕੌਰ ਕੁੰਬੜਾ ਅਤੇ ਮਹਿਲਾ ਵਿੰਗ ਦੀਆਂ ਹੋਰਨਾਂ ਨੇਤਾਵਾਂ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵਧੇਰੇ ਮਜਬੂਤ ਕਰਨ ਵਿੱਚ ਔਰਤਾਂ ਦਾ ਯੋਗਦਾਨ ਹਮੇਸ਼ਾ ਵਡਮੁੱਲਾ ਰਿਹਾ ਹੈ, ਅਤੇ ਪਾਰਟੀ ਪ੍ਰਤੀ ਸਮਰਪਿਤ ਔਰਤ ਨੇਤਾਵਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਹਾਲੀ ਵਿਧਾਨ ਸਭਾ ਹਲਕੇ ਸਮੇਤ ਪੰਜਾਬ ਭਰ ਵਿੱਚ ਜਿਥੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਕੀਮਾਂ ਨੂੰ ਅੰਤਿਮ ਛੋਹ ਦਿੱਤੀਆਂ ਜਾ ਰਹੀਆਂ ਹਨ, ਉਥੇ ਵਿਕਾਸ ਦੇ ਕੰਮ ਵੀ ਲਗਾਤਾਰ ਹੋ ਰਹੇ ਹਨ।
ਇਸ ਮੌਕੇ ਮਹਿਲਾ ਵਿੰਗ ਦੀਆਂ ਆਗੂ ਕਸ਼ਮੀਰ ਕੌਰ ਅਤੇ ਰਮਨਪ੍ਰੀਤ ਕੌਰ ਕੁੰਬੜਾ ਨੇ ਕਿਹਾ ਕਿ ਉਹ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਮੁਹਾਲੀ ਜਿਲ੍ਹੇ ਵਿੱਚ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅਗਲੇ ਹਫਤੇ ਤੋਂ ਜਿਲ੍ਹਾ ਪੱਧਰ ਤੇ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਰੇਖਾ ਰਾਣੀ, ਕਮਲਜੀਤ ਕੌਰ, ਮੈਡਮ ਬੱਬਰ, ਬਲਜੀਤ ਸਿੰਘ ਹੈਪੀ ਵੀ ਹਾਜਰ ਸਨ।