ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਮੁੜ ਗ੍ਰਿਫਤਾਰ
ਜਲੰਧਰ, 4 ਸਤੰਬਰ- ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲੀਸ ਨੇ ਇੱਕ ਨਵੇਂ ਮਾਮਲੇ ਵਿੱਚ ਸਵੇਰੇ 7 ਵਜੇ ਦੇ ਕਰੀਬ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ। ਪੁਲੀਸ ਵੱਲੋਂ ਰਮਨ ਅਰੋੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਰਮਨ ਅਰੋੜਾ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ ਸਨ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਅਤੇ ਅੱਜ ਰਮਨ ਅਰੋੜਾ ਨੂੰ ਦੁਪਹਿਰ 2 ਵਜੇ ਦੇ ਕਰੀਬ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ।
ਇਸ ਦੌਰਾਨ ਅੱਜ ਤੜਕਸਾਰ ਐਸ.ਐਚ.ਓ. ਅਤੇ ਸੀ.ਆਈ.ਏ. ਸਟਾਫ ਸਮੇਤ ਰਾਮਾ ਮੰਡੀ ਦੀ ਪੁਲੀਸ ਨੇ ਆਈ.ਪੀ.ਸੀ. ਦੀ ਧਾਰਾ 351 ਅਤੇ ਬੀ.ਐਨ.ਐਸ. ਦੀ ਧਾਰਾ 308 (2), 308 (6) ਦੇ ਤਹਿਤ ਗ੍ਰਿਫਤਾਰ ਕਰ ਲਿਆ ਅਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਪੁਲੀਸ ਨੇ ਹੋਰ ਪੁੱਛਗਿੱਛ ਲਈ 10 ਦਿਨ ਦਾ ਪੁਲੀਸ ਰਿਮਾਂਡ ਮੰਗਿਆ ਸੀ, ਜਿੱਥੇ ਅਦਾਲਤ ਨੇ ਬਚਾਅ ਪੱਖ ਦਾ ਪੱਖ ਸੁਣ ਕੇ ਉਨ੍ਹਾਂ ਨੂੰ 3 ਦਿਨ ਦੇ ਪੁਲੀਸ ਰਿਮਾਂਡ 'ਤੇ ਭੇਜਣ ਦਾ ਹੁਕਮ ਸੁਣਾਇਆ ਹੈ। ਹੁਣ ਵਿਧਾਇਕ ਰਮਨ ਅਰੋੜਾ ਨੂੰ 7 ਸਤੰਬਰ ਨੂੰ ਪੇਸ਼ ਕੀਤਾ ਜਾਵੇਗਾ।