ਸਿੰਗਲ ਯੂਜ਼ ਪਲਾਸਟਿਕ 'ਤੇ ਰੋਕ ਲਗਾਉਣ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਲੈ ਕੇ ਹਰਿਆਣਾ ਸਰਕਾਰ ਸਖਤ - ਵਾਤਾਵਰਣ ਅਤੇ ਜੰਗਲਾਤ ਮੰਤਰੀ ਰਾਓ ਨਰਬੀਰ ਸਿੰਘ

ਚੰਡੀਗੜ੍ਹ, 21 ਅਗਸਤ - ਹਰਿਆਣਾ ਦੇ ਵਾਤਾਵਰਣ ਅਤੇ ਜੰਗਲਾਤ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਨੂੰ ਪੂਰੀ ਤਰ੍ਹਾ ਪਾਬੰਦੀਸ਼ੁਦਾ ਕਰਨ ਦੇ ਉਦੇਸ਼ ਨਾਲ ਵਿਆਪਕ ਜਨ-ਜਾਗਰੁਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਇਸ ਦਿਸ਼ਾ ਵਿੱਚ ਪ੍ਰਭਾਵੀ ਕਦਮ ਚੁੱਕਦੇ ਹੋਏ ਜਨਤਾ ਨੂੰ ਪਲਾਸਟਿਕ ਮੁਕਤ ਹਰਿਆਣਾ ਬਨਾਉਣ ਵਿੱਚ ਸਹਿਯੋਗ ਤਹਿਤ ਪ੍ਰੇਰਿਤ ਕਰਨ।

          ਸ੍ਰੀ ਰਾਓ ਨਰਬੀਰ ਸਿੰਘ ਅੱਜ ਇੱਥੇ ਸਿਵਲ ਸਕੱਤਰੇਤ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ।

ਗਰੁੱਪ ਹਾਉਸਿੰਗ ਸੋਸਾਇਟੀ ਅਤੇ ਆਰਡਬਲਿਯੂਏ ਨੂੰ ਕੀਤਾ ਜਾਵੇਗਾ ਸ਼ਾਮਿਲ-
          ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੁਰੂਗ੍ਰਾਮ ਅਤੇ ਐਨਸੀਆਰ ਖੇਤਰ ਦੇ ਹੋਰ ਸ਼ਹਿਰਾਂ ਵਿੱਚ ਗਰੁੱਪ ਹਾਉਸਿੰਗ ਸੋਸਾਇਟੀ ਅਤੇ ਰੇਂਜੀਡੈਂਟ ਵੈਲਫੇਅਰ ਏਸੋਸਇਏਸ਼ਨਾਂ ਦੇ ਨਾਲ ਨਿਯਮਤ ਮੀਟਿੰਗ ਆਯੋਜਿਤ ਕੀਤੀ ਜਾਵੇ। ਇੰਨ੍ਹਾਂ ਮੀਟਿੰਗਾਂ ਵਿੱਚ ਸੋਸਾਇਟੀਜ਼ ਨੂੰ ਠੋਸ ਕੂੜਾ ਪ੍ਰਬੰਧਨ ਪ੍ਰਣਾਲੀ ਅਪਨਾਉਣ ਲਈ ਪੇ੍ਰਰਿਤ ਕੀਤਾ ਜਾਵੇ ਅਤੇ ਹਰੇਕ ਸੋਸਾਇਟੀ ਨੂੰ ਕੰਪੋਸਟ ਪਲਾਂਟ ਸਥਾਪਿਤ ਕਰਨ ਲਈ ਪ੍ਰੋਤਸਾਹਿਤ ਕੀਤਾ ਜਾਵੇ।

ਨਿਰੀਖਣ ਤੇ ਚਾਲਾਨ ਦੀ ਸਖਤ ਕਾਰਵਾਈ-
          ਵਾਤਾਵਰਣ ਅਤੇ ਜੰਗਲਾਤ ਮੰਤਰੀ ਨੇ ਇਹ ਵੀ ਕਿਹਾ ਕਿ ਅਧਿਕਾਰੀ ਦੁਕਾਨਾਂ, ਵਪਾਰਕ ਪ੍ਰਤਿਸ਼ਠਾਨਾਂ ਅਤੇ ਫੈਕਟਰੀਆਂ ਦਾ ਨਿਯਮਤ ਨਿਰੀਖਣ ਕਰਨ ਅਤੇ ਜਿੱਥੇ ਕਿਤੇ ਵੀ ਪਲਾਸਟਿਕ ਬੈਗ ਦਾ ਨਿਰਮਾਣ ਜਾਂ ਵਜਤੋ ਹੁੰਦੀ ਪਾਈ ਜਾਵੇ, ਉੱਥੇ ਤੁਰੰਤ ਚਾਲਾਨ ਕਰ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧ ਵਿੱਚ ਕੀਤੀ ਗਈ ਕਾਰਵਾਈ ਦੀ ਸੂਚਨਾ ਮੁੱਖ ਦਫਤਰ ਨੂੰ ਸਮੇਂ-ਸਮੇਂ 'ਤੇ ਭੇਜੀ ਜਾਵੇ।

ਖਾਲੀ ਅਹੁਦਿਆਂ ਨੂੰ ਭਰਨ ਦੇ ਨਿਰਦੇਸ਼-
          ਮੀਟਿੰਗ ਦੌਰਾਨ ਉਨ੍ਹਾਂ ਨੇ ਬੋਰਡ ਵਿੱਚ ਖਾਲੀ ਪਏ ਅਹੁਦਿਆਂ ਨੂੰ ਜਰੂਰਤ ਅਨੁਸਾਰ ਠੇਕਾ ਆਧਾਰ 'ਤੇ ਜਲਦੀ ਭਰੇ ਜਾਣ ਅਤੇ ਨਿਯਮਤ ਭਰਤੀ ਲਈ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਅਤੇ ਹਰਿਆਣਾ ਲੋਕ ਸੇਵਾ ਆਯੋਗ ਨੂੰ ਮੰਗ ਭੇਜਣ ਦੇ ਵੀ ਨਿਰਦੇਸ਼ ਦਿੱਤੇ।

ਵਾਤਾਵਰਣ ਸਰੰਖਣ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ-
          ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਵਾਤਾਵਰਣ ਸਰੰਖਣ ਹਰਿਆਣਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾਵਾਂ ਵਿੱਚ ਸ਼ਾਮਿਲ ਹਨ। ਸਿੰਗਲ ਯੂਜ਼ ਪਲਾਸਟਿਕ 'ਤੇ ਰੋਕ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਲਾਗੂ ਕਰਨ ਵਿੱਚ ਜਨਤਾ ਦੀ ਭਾਗੀਦਾਰੀ ਯਕੀਨੀ ਕਰਨ ਤਹਿਤ ਸਾਰੇ ਅਧਿਕਾਰੀਆਂ ਨੂੰ ਪੂਰੀ ਜਿਮੇਵਾਰੀ ਤਅੇ ਗੰਭੀਰਤਾ ਨਾਲ ਕੰਮ ਕਰਨਾ ਹੋਵੇਗਾ।