ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ 21 ਜੁਲਾਈ ਨੂੰ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ
ਮੋਹਾਲੀ, 13 ਜੁਲਾਈ: ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹਾਲੀ ਦੀ ਮੰਗ ਨੂੰ ਲੈ ਕੇ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। 15 ਜੂਨ ਨੂੰ ਫਿਲੌਰ ਵਿਖੇ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ 15 ਦਿਨਾਂ ਵਿੱਚ ਕਮੇਟੀ ਬਣਾਕੇ ਬਹਾਲੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ।

ਸਾਹਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਸੀ ਕਿ ਸਿੱਖਿਆ ਵਿਭਾਗ ਦੇ ਅਧਿਕਾਰੀ ਬਹਾਲੀ ਕਾਰਜਵਾਹੀ ਲਈ ਨਿਯੁਕਤ ਕੀਤੇ ਜਾਣਗੇ। ਹਾਲਾਂਕਿ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਸਰਕਾਰ ਵਲੋਂ ਸਿਰਫ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੋਟਾਂ ਲਈ ਵਾਅਦੇ ਕਰਦੀ ਹੈ ਪਰ ਚੋਣਾਂ ਤੋਂ ਬਾਅਦ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਾਂਦਾ।
ਇਸ ਸਬੰਧੀ ਜਥੇਬੰਦੀ ਵੱਲੋਂ 21 ਜੁਲਾਈ 2025 ਨੂੰ ਸਿੱਖਿਆ ਵਿਭਾਗ ਮੋਹਾਲੀ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਪਹਿਲਾਂ ਹੀ ਧਰਨੇ-ਰੈਲੀਆਂ ਨਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਦੀ ਵਾਅਦਾ ਖਿਲਾਫੀ ਨੇ ਇਸੇ ਰਸਤੇ ਵੱਲ ਮਜਬੂਰ ਕੀਤਾ ਹੈ।
ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਕੌਰ, ਵਰੁਣ ਖੇੜਾ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਰੁਪਿੰਦਰ ਕੌਰ ਆਦਿ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ।