ਖਾਲਸਾ ਕਾਲਜ ਮਾਹਿਲਪੁਰ ਦਾ ਸਾਹਿਤਕ ਮੈਗਜ਼ੀਨ ‘ਗੋਬਿੰਦ ਨਿਧੀ’ ਰਿਲੀਜ਼
ਮਾਹਿਲਪੁਰ, 22 ਮਈ- ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਕਲਾ, ਸਾਹਿਤ ਅਤੇ ਗਿਆਨ ਵਿਗਿਆਨ ਦੇ ਖੇਤਰ ਨਾਲ ਜੁੜੀਆਂ ਰਚਨਾਵਾਂ ਨੂੰ ਪੇਸ਼ ਕਰਦਾ ਸਾਲਾਨਾ ਸਾਹਿਤਕ ਮੈਗਜ਼ੀਨ ‘ਗੋਬਿੰਦ ਨਿਧੀ’ ਕਾਲਜ ਦੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ, ਮੁੱਖ ਸੰਪਾਦਕ ਡਾ ਦੇਵ ਕੁਮਾਰ ਅਤੇ ਮੈਗਜ਼ੀਨ ਦੇ ਸੰਪਾਦਕੀ ਮੰਡਲ ਵਿੱਚ ਸ਼ਾਮਿਲ ਸਟਾਫ਼ ਮੈਂਬਰਾਨ ਵੱਲੋਂ ਰਿਲੀਜ਼ ਕੀਤਾ ਗਿਆ।

ਇਸ ਮੌਕੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮੈਗਜ਼ੀਨ ਦੀ ਪ੍ਰਕਾਸ਼ਨਾ ‘ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦਾ ਇਹ ਸਾਲਾਨਾ ਮੈਗਜ਼ੀਨ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਆਜ਼ਾਦੀ ਨਾਲ ਪ੍ਰਗਟਾਉਣ ਦਾ ਵਧੀਆ ਮੰਚ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਅਜਿਹੇ ਮੈਗਜ਼ੀਨਾਂ ਵਿੱਚ ਆਪਣੀ ਲਿਖਤਾਂ ਪ੍ਰਕਾਸ਼ਿਤ ਕਰਵਾਉਣ ਨਾਲ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਸਾਹਮਣੇ ਆਉਂਦੀ ਹੈ।
ਉਨ੍ਹਾਂ ਕਿਹਾ ਕਿ ਕਾਲਜ ਤੋਂ ਪੜ੍ਹ ਕੇ ਗਏ ਪੰਜਾਬੀ ਦੇ ਕਈ ਪ੍ਰਸਿੱਧ ਸਾਹਿਤਕਾਰ ਕਾਲਜ ਦੀ ਪੜ੍ਹਾਈ ਦੌਰਾਨ ਇਸ ਮੈਗਜ਼ੀਨ ਵਿੱਚ ਆਪਣੀਆਂ ਲਿਖਤਾਂ ਪ੍ਰਕਾਸ਼ਿਤ ਕਰਵਾਉਂਦੇ ਰਹੇ ਹਨ। ਇਸ ਮੌਕੇ ਮੈਗਜ਼ੀਨ ਦੇ ਮੁੱਖ ਸੰਪਾਦਕ ਡਾ ਦੇਵ ਕੁਮਾਰ ਨੇ ਕਿਹਾ ਕਿ ਇਸ ਸਾਹਿਤਕ ਮੈਗਜ਼ੀਨ ਵਿੱਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਲਿਖੀਆਂ ਲਿਖਤਾਂ ਸ਼ਾਮਿਲ ਹਨ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੇ ਅਨੁਭਵ, ਸੁਪਨੇ ਅਤੇ ਖਿਆਲ ਕਲਾਤਮਿਕਤਾ ਨਾਲ ਪੇਸ਼ ਕੀਤੇ ਹਨ।
ਉਨ੍ਹਾਂ ਪਿ੍ਰੰਸੀਪਲ ਸਮੇਤ ਸਮੂਹ ਸੰਪਾਦਕੀ ਮੰਡਲ ਦੇ ਅਧਿਆਪਕਾਂ ਅਤੇ ਵਿਦਿਆਰਥੀ ਸੰਪਾਦਕਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਸੰਪਾਦਕੀ ਮੰਡਲ ਦੇ ਅਧਿਆਪਕਾਂ ਵਿੱਚ ਪ੍ਰੋ ਜਸਵਿੰਦਰ ਸਿੰਘ, ਡਾ ਵਿਕਰਾਂਤ ਰਾਣਾ, ਡਾ ਤਜਿੰਦਰ ਸਿੰਘ, ਡਾ ਜੇ ਬੀ ਸੇਖੋਂ, ਡਾ ਬਲਵੀਰ ਕੌਰ, ਡਾ ਰਾਕੇਸ਼ ਕੁਮਾਰ, ਪ੍ਰੋ ਗੁਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਮੈਗਜ਼ੀਨ ਦੀ ਪ੍ਰਕਾਸ਼ਨਾ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।