ਇੰਗਲੈਂਡ ਤੋਂ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ ਦੀ ਸੇਵਾ: ਹੈਪੀ ਸਾਧੋਵਾਲ

ਗੜ੍ਹਸ਼ੰਕਰ 24 ਸਤੰਬਰ- ਬੀਤੇ ਦਿਨੀਂ ਪੰਜਾਬ ਵਿੱਚ ਹੜਾਂ ਕਾਰਨ ਹੋਏ ਭਾਰੀ ਜਾਨੀ ਤੇ ਮਾਲੀ ਨਾਲ ਜਿਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪੰਜਾਬ ਦੇ ਲੋਕਾਂ ਤੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਵੱਲੋਂ ਹੜ੍ਹ ਪੀੜਤਾਂ ਨੂੰ ਮੁੜ ਪੈਰਾਂ ਤੇ ਖੜਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

 ਜਿਸ ਦੇ ਮੱਦੇਨਜਰ ਸ਼੍ਰੀ ਗੁਰੂ ਰਵਿਦਾਸ ਸਭਾ ਅਤੇ ਡਾਕਟਰ ਬੀ.ਆਰ ਅੰਬੇਡਕਰ ਕਮਿਊਨਿਟੀ ਸੈਂਟਰ ਡਰਬੀ (ਯੂ.ਕੇ) ਵੱਲੋਂ ਪ੍ਰਧਾਨ ਸੁਰਿੰਦਰ ਸਿੰਘ ਅਤੇ ਅਮਰਜੀਤ ਰਾਜੂ ਦੀ ਨਿਗਰਾਨੀ ਹੇਠ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀ ਸੇਵਾ ਭੇਜੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਪੀ ਸਾਧੋਵਾਲ, ਡਾਕਟਰ ਲਖਵਿੰਦਰ ਕੁਮਾਰ, ਰੋਕੀ ਪਹਿਲਵਾਨ, ਸੁਰਿੰਦਰ ਸ਼ਿੰਦਾ ਗੋਲਿਆਂ ਅਤੇ ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ ਇਹ ਰਾਸ਼ਨ ਦੀ ਸੇਵਾ ਸੁਲਤਾਨਪੁਰ ਲੋਧੀ ਵਿਖੇ ਭੇਜੀ ਜਾ ਰਹੀ ਹੈ। 
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੀ ਇਸ ਤਰ੍ਹਾਂ ਦੀ ਸੇਵਾ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਇਲਾਕੇ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਹਾਜ਼ਰ ਸਨ।