ਪੰਚਸ਼ੀਲ ਕੋ-ਆਪਰੇਟਿਵ ਹਾਊਸਿੰਗ ਬਿਲਡਿੰਗ ਸੋਸਾਇਟੀ ਦੇ ਵਸਨੀਕ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਮਿਲਣਗੇ

ਪਟਿਆਲਾ:- ਪੰਚਸ਼ੀਲ ਕੋ-ਆਪਰੇਟਿਵ ਹਾਊਸਿੰਗ ਬਿਲਡਿੰਗ ਸੋਸਾਇਟੀ ਅਜੀਤਗੜ੍ਹ ਇਲਾਕੇ ਦੇ ਵਸਨੀਕਾਂ ਅਤੇ ਪਲਾਟ ਮਾਲਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ, ਇੱਕ ਵਫ਼ਦ ਪ੍ਰਸਿੱਧ ਸਮਾਜ ਸੇਵਕ ਅਤੇ ਪਟਿਆਲਾ ਨਿਵਾਸੀ ਸੁਰੇਸ਼ ਕੁਮਾਰ ਬਾਂਸਲ ਦੁਆਰਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਲਿਖੇ ਪੱਤਰ ਤੇ ਤੇਜ਼ੀ ਨਾਲ ਕਰਵਾਈ ਕਰਵਾਉਣ ਲਈ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲੇਗਾ ਅਤੇ ਉਨ੍ਹਾਂ ਮੰਗਾਂ ਨੂੰ ਜਲਦੀ ਲਾਗੂ ਕਰਨ ਲਈ ਉਹ ਸਾਰੇ ਸਬੰਧਤ ਅਦਾਰਿਆਂ ਨੂੰ ਇਲਾਕੇ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਜ਼ਮੀਨ ਮਾਲਕਾਂ ਦੇ ਨਾਮ 'ਤੇ ਜ਼ਮੀਨ ਦਾ ਤਬਾਦਲਾ ਜਲਦੀ ਤੋਂ ਜਲਦੀ ਦਰਜ ਕਰਨ ਦੀ ਅਪੀਲ ਕਰੇਗਾ।

ਇਹ ਫੈਸਲਾ ਪੰਚਸ਼ੀਲ ਕੋ-ਆਪਰੇਟਿਵ ਹਾਊਸ ਬਿਲਡਿੰਗ ਸੋਸਾਇਟੀ ਦੇ ਵਸਨੀਕਾਂ ਅਤੇ ਪਲਾਟ ਮਾਲਕਾਂ ਦੀ ਇੱਕ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਉਪਰੋਕਤ ਫੈਸਲੇ ਦੇ ਨਾਲ, ਸੁਸਾਇਟੀ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਛੇਤੀ ਤੋਂ ਛੇਤੀ ਕਰਵਾਉਣ ਦੀ ਮੰਗ ਮਨਵਾਉਣ ਦੇ ਨਾਲ ਨਾਲ, ਮੈਂਬਰਸ਼ਿਪ ਫੀਸ ਘਟਾ ਕੇ ਦਸ ਹਜ਼ਾਰ ਰੁਪਏ ਕਰਨ ਦਾ ਵੀ ਫੈਸਲਾ ਲਿਆ ਗਿਆ।
 ਇਸ ਮੌਕੇ ਮੌਜੂਦ ਸਾਰੇ ਲੋਕਾਂ ਨੇ ਸੁਸਾਇਟੀ ਦੇ ਮੌਜੂਦਾ ਪ੍ਰਧਾਨ ਅੰਗਦ ਸਿੰਘ ਕੋਹਲੀ ਅਤੇ ਸਮੁੱਚੀ ਮੈਨੇਜਮੈਂਟ ਵਿਰੁੱਧ ਪਾਣੀ ਦੀ ਸਪਲਾਈ ਲਈ ਢੁਕਵੇਂ ਪ੍ਰਬੰਧ ਨਾ ਕਰਨ, ਸੀਵਰੇਜ ਲਾਈਨਾਂ ਨੂੰ ਸਹੀ ਢੰਗ ਨਾਲ ਨਾ ਵਿਛਾਉਣ ਅਤੇ ਬਰਸਾਤੀ ਪਾਣੀ ਦੀਆਂ ਸਮੱਸਿਆਵਾਂ ਨੂੰ ਸਹੀ ਢੰਗ ਨਾਲ ਨਾ ਨਜਿੱਠਣ, ਪਾਈਪਾਂ ਨੂੰ ਸਹੀ ਢੰਗ ਨਾਲ ਨਾ ਵਿਛਾਉਣ ਲਈ ਭਾਰੀ ਰੋਸ ਪ੍ਰਗਟ ਕੀਤਾ। ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰਬੰਧਕਾਂ ਵੱਲੋਂ ਸੜਕਾਂ ਦੀ ਸਹੀ ਦੇਖਭਾਲ ਯਕੀਨੀ ਬਣਾਈ ਜਾਵੇ। ਇਸ ਮੀਟਿੰਗ ਵਿੱਚ ਇਲਾਕੇ ਦੇ ਤੇਜ਼ੀ ਨਾਲ ਵਿਕਾਸ ਕਰਵਾਓਣ ਲਈ ਸੁਸਾਇਟੀ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨੂੰ ਤੇਜ਼ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਇਸ ਮੌਕੇ ਸੁਰੇਸ਼ ਕੁਮਾਰ ਬਾਂਸਲ ਤੋਂ ਇਲਾਵਾ, ਸਰਬਜੀਤ ਸਿੰਘ, ਕਰਮਜੀਤ ਸਿੰਘ ਹੁਲਕਾ, ਪਰਮਜੀਤ ਸਿੰਘ ਸੇਠੀ, ਭੀਮ ਕੁਮਾਰ, ਰਿਟਾਇਰਡ ਮੇਜਰ ਅਰੋੜਾ ਦਿੱਲੀ ਵਾਲੇ, ਅਸ਼ਵਨੀ ਕੁਮਾਰ, ਮਹਿਤਾਬ ਅੰਸਾਰੀ, ਆਦਿ ਸਾਰਿਆਂ ਨੇ ਸੁਸਾਇਟੀ ਦੇ ਵਿਕਾਸ ਲਈ ਸਾਂਝੀ ਮੁਹਿੰਮ ਚਲਾਉਣ ਦੇ ਫੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ।