ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਬੱਸੀ ਜਮਾਲ ਖਾਂ ਅਤੇ ਬੱਸੀ ਅਲੀ ਖਾਂ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਦੌਰਾਨ ਸਰਕਾਰ ਦੀ ਤਰਜੀਹ ਲੋਕਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਸਮੱਗਰੀ, ਭੋਜਨ, ਦਵਾਈਆਂ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। 
ਉਨ੍ਹਾਂ ਮਾਲ ਵਿਭਾਗ ਨੂੰ ਨੁਕਸਾਨ ਦਾ ਮੁਲਾਂਕਣ ਕਰਨ ਅਤੇ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਪ੍ਰਭਾਵਿਤਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਲਦੀ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਨਤਾ ਪ੍ਰਤੀ ਜਵਾਬਦੇਹ ਹੈ ਅਤੇ ਕਿਸੇ ਵੀ ਹਾਲਤ ਵਿਚ ਲੋਕਾਂ ਨੂੰ ਬੇਸਹਾਰਾ ਨਹੀਂ ਛੱਡਿਆ ਜਾਵੇਗਾ। 
ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਦੌਰੇ ਨੇ ਉਨ੍ਹਾਂ ਨੂੰ ਹਿੰਮਤ ਦਿੱਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਜਲਦੀ ਹੀ ਲੋੜੀਂਦੀ ਮਦਦ ਪ੍ਰਦਾਨ ਕਰੇਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਹੜ੍ਹ ਵਰਗੀਆਂ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧੀ ਮਿਲ ਕੇ ਕੰਮ ਕਰ ਰਹੇ ਹਨ। 
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ ਕਿਸੇ ਵੀ ਸਮੱਸਿਆ ਬਾਰੇ ਤੁਰੰਤ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਮਦਦ ਪਹੁੰਚਾਈ ਜਾ ਸਕੇ। ਇਸ ਮੌਕੇ ਬੱਸੀ ਅਲੀ ਖਾਂ ਦੇ ਸਰਪੰਚ ਰੇਸ਼ਮ ਸਿੰਘ, ਯੂਥ ਪ੍ਰਧਾਨ ਪ੍ਰਿਤਪਾਲ, ਬੱਸੀ ਅਲੀ ਖਾਂ ਦੇ ਸਰਪੰਚ ਜਤਿੰਦਰ ਪਾਲ ਅਤੇ ਕਰਨੈਲ ਚੰਦ ਵੀ ਮੌਜੂਦ ਸਨ।