
ਨੇਤਰਦਾਨ ਸਬੰਧੀ ਰੋਟਰੀ ਆਈ ਬੈਂਕ ਅਤੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਮਿਲ ਕੇ ਕਰਨਗੇ ਕਾਰਜ- ਸੰਜੀਵ ਅਰੋੜਾ, ਡਾ. ਵਿਧੀ ਭੱਲਾ
ਹੁਸ਼ਿਆਰਪੁਰ- ਰੋਟਰੀ ਆਈ ਬੈਂਕ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਅਤੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਵਿਧੀ ਭੱਲਾ ਦੀ ਅਗਵਾਈ ਵਿੱਚ ਕਾਲਜ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨੇਤਰਦਾਨ ਪ੍ਰਤੀ ਜਾਗਰੂਕ ਕਰਨ ਸਬੰਧੀ ਸਹਿਮਤੀ ਪੱਤਰ (ਐਮ.ਓ.ਯੂ.) `ਤੇ ਹਸਤਾਖਰ ਕੀਤੇ ਗਏ।
ਹੁਸ਼ਿਆਰਪੁਰ- ਰੋਟਰੀ ਆਈ ਬੈਂਕ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਅਤੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਵਿਧੀ ਭੱਲਾ ਦੀ ਅਗਵਾਈ ਵਿੱਚ ਕਾਲਜ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨੇਤਰਦਾਨ ਪ੍ਰਤੀ ਜਾਗਰੂਕ ਕਰਨ ਸਬੰਧੀ ਸਹਿਮਤੀ ਪੱਤਰ (ਐਮ.ਓ.ਯੂ.) `ਤੇ ਹਸਤਾਖਰ ਕੀਤੇ ਗਏ।
ਇਸ ਮੌਕੇ `ਤੇ ਪ੍ਰਧਾਨ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਸਹਿਮਤੀ ਪੱਤਰ ਦਾ ਮੰਤਵ ਦੋਵਾਂ ਧਿਰਾਂ ਦੇ ਲੋਕਾਂ ਨੂੰ ਨੇਤਰਦਾਨ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਸਮੇਂ-ਸਮੇਂ `ਤੇ ਨੇਤਰਦਾਨ ਪ੍ਰਤੀ ਸੈਮੀਨਾਰ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਨੇਤਰਦਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਸਕੇ। ਸ੍ਰੀ ਅਰੋੜਾ ਨੇ ਕਿਹਾ ਕਿ ਦੋਵੇਂ ਧਿਰਾਂ ਅੱਖਾਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਦੇ ਖੋਜ ਸਬੰਧੀ ਕਾਰਜਾਂ ਨੂੰ ਹਮੇਸ਼ਾ ਉਤਸ਼ਾਹਿਤ ਕਰਨਗੀਆਂ ਅਤੇ ਦੋਵੇਂ ਧਿਰਾਂ ਨੇਤਰਦਾਨ ਦੇ ਕਾਰਜਾਂ ਵਿੱਚ ਜੁੜੇ ਨੇਤਰ ਬੈਂਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਪੂਰਨ ਸਹਿਯੋਗ ਦੇਣ ਲਈ ਹਮੇਸ਼ਾ ਤਿਆਰ ਰਹਿਣਗੀਆਂ।
ਬੈਠਕ ਦੌਰਾਨ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਕਿਹਾ ਕਿ ਨੇਤਰਦਾਨ ਸਬੰਧੀ ਕਾਰਜ ਕਰ ਰਹੀਆਂ ਰਾਸ਼ਟਰੀ/ਅੰਤਰਰਾਸ਼ਟਰੀ ਸਮਾਜਿਕ ਸੰਸਥਾਵਾਂ ਨਾਲ ਵੀ ਤਾਲਮੇਲ ਕੀਤਾ ਜਾਵੇਗਾ ਅਤੇ ਉਨ੍ਹਾਂ ਨਾਲ ਅੱਖਾਂ ਦੇ ਖੋਜ `ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ ਜਾਵੇਗਾ ਅਤੇ ਡਾ. ਵਿਧੀ ਭੱਲਾ ਨੇ ਕਿਹਾ ਕਿ ਕਾਲਜ ਦੇ ਪਰਿਸਰ ਵਿੱਚ ਨੇਤਰਦਾਨ ਸਬੰਧੀ ਜੋ ਕੋਈ ਪ੍ਰੋਗਰਾਮ ਕੀਤਾ ਜਾਵੇਗਾ, ਉਸ ਵਿੱਚ ਰੋਟਰੀ ਬੈਂਕ ਪੂਰਨ ਸਹਿਯੋਗ ਕਰੇਗਾ ਅਤੇ ਡਾ. ਵਿਧੀ ਭੱਲਾ ਨੇ ਕਿਹਾ ਕਿ ਜੇ ਲੋੜ ਪਈ ਤਾਂ ਸਹਿਮਤੀ ਪੱਤਰ ਵਿੱਚ ਸੋਧ ਵੀ ਕੀਤੀ ਜਾ ਸਕਦੀ ਹੈ ਅਤੇ ਜੇ ਦੋਵਾਂ ਧਿਰਾਂ ਨੂੰ ਕਿਸੇ ਗੱਲ `ਤੇ ਕੋਈ ਇਤਰਾਜ਼ ਹੋਵੇਗਾ ਤਾਂ ਉਹ 6 ਮਹੀਨਿਆਂ ਦਾ ਨੋਟਿਸ ਦੇ ਕੇ ਸਹਿਮਤੀ ਪੱਤਰ ਨੂੰ ਰੱਦ ਵੀ ਕਰ ਸਕਦੇ ਹਨ। ਇਸ ਸਹਿਮਤੀ ਪੱਤਰ ਦੀ ਮਿਆਦ 5 ਸਾਲਾਂ ਲਈ ਹੋਵੇਗੀ।
ਇਸ ਮੌਕੇ `ਤੇ ਚੇਅਰਮੈਨ ਜੇ.ਬੀ. ਬਹਿਲ ਨੇ ਨੇਤਰਦਾਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਸਹਿਮਤੀ ਪੱਤਰ ਦੇ ਅਨੁਸਾਰ ਹੀ ਨੇਤਰਦਾਨ ਸਬੰਧੀ ਕਾਰਜ ਕੀਤੇ ਜਾਣਗੇ, ਜਿਸਦਾ ਲਾਭ ਵਿਸ਼ੇਸ਼ ਤੌਰ `ਤੇ ਹਨੇਰੀ ਜ਼ਿੰਦਗੀ ਜੀ ਰਹੇ ਲੋਕਾਂ ਨੂੰ ਮਿਲੇਗਾ। ਇਸ ਮੌਕੇ `ਤੇ ਚੇਅਰਮੈਨ ਜੇ.ਬੀ. ਬਹਿਲ, ਮਦਨ ਲਾਲ ਮਹਾਜਨ, ਵੀਨਾ ਚੋਪੜਾ, ਡਾ. ਮੋਨਿਕਾ ਵੀ ਹਾਜ਼ਰ ਸਨ।
