ਸੈਨਿਕ ਇਸਟੀਚਿਊਟ ਆੱਫ ਮੈਨੇਜਮੈਂਟ ਐਂਡ ਟੈਕਨਾਲੋਜੀ, ਐੱਸ.ਏ.ਐੱਸ. ਨਗਰ ਵਿਖੇ ਸਟੈਨੋ ਕੋਰਸ 2025-26 ਲਈ ਦਾਖਲੇ ਸ਼ੁਰੂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅਧੀਨ ਨਾ-ਮਾਤਰ ਫੀਸ ਨਾਲ ਚੱਲ ਰਹੀ ਵਿਦਿਅਕ ਸੰਸਥਾ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਐੱਸ.ਏ.ਐੱਸ. ਨਗਰ, ਮੋਹਾਲੀ ਵਿਖੇ ਪੰਜਾਬੀ ਸ਼ਾਰਟਹੈਂਡ ਸਟੈਨੋ ਕੋਰਸ 2025-26 ਲਈ ਦਾਖਲੇ ਸ਼ੁਰੂ ਹੋ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਨੇ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਗਰੀਬ ਵਰਗ ਦੇ ਬੱਚਿਆਂ ਨੂੰ ਸਟੈਨੋ ਕੋਰਸ ਨਾ ਮਾਤਰ ਫੀਸ ਵਿਚ ਕਰਵਾਇਆ ਜਾਂਦਾ ਹੈ। ਪੰਜਾਬੀ ਸ਼ਾਰਟਹੈਂਡ ਸਟੈਨੋ ਦੇ ਦਾਖਲੇ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ।
ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਮਿਤੀ 25 ਅਗਸਤ 2025 ਤੋਂ ਪਹਿਲਾਂ ਦਾਖਲਾ ਫਾਰਮ ਪ੍ਰਾਪਤ ਕਰ ਸਕਦੇ ਹਨ। ਦਾਖਲਾ ਮੈਰਿਟ ਦੇ ਆਧਾਰ ਤੇ ਕੀਤਾ ਜਾਵੇਗਾ। ਪੰਜਾਬੀ ਸ਼ਾਰਟਹੈਂਡ ਦਾ ਕੋਰਸ ਭਾਸ਼ਾ ਵਿਭਾਗ ਪਟਿਆਲਾ ਦੇ ਸਿਲੇਬਸ ਅਨੁਸਾਰ ਹੀ ਕਰਵਾਇਆ ਜਾਵੇਗਾ।