ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੇ ਬਾਵਜੂਦ ਹੜ੍ਹ ਪੀੜਤਾਂ ਲਈ ਨਿਰੰਤਰ ਜਾਰੀ ਰਹੇਗੀ ਰਾਹਤ ਸੇਵਾ।

ਨਵਾਂਸ਼ਹਿਰ- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜਣ ਦੀ ਸੇਵਾ ਨਿਰੰਤਰ ਜਾਰੀ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਹੋਰ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਵੇਂ ਸਲਾਨਾ ਗੁਰਮਤਿ ਸਮਾਗਮਾਂ ਕਰਕੇ ਸੁਸਾਇਟੀ ਮੈਂਬਰਾਂ ਦੇ ਰੁਝੇਵੇਂ ਕਾਫੀ ਵੱਧ ਚੁਕੇ ਹਨ। ਮਗਰ ਉਸ ਦੇ ਬਾਵਜੂਦ ਵੀ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਹਲਕਿਆਂ ਵਿੱਚ ਸੁਸਾਇਟੀ ਵਲੋਂ ਚਲਾਏ ਜਾ ਰਹੇ ਰਾਹਤ ਅਤੇ ਸੇਵਾ ਦੇ ਕਾਰਜ ਬਦਸਤੂਰ ਜਾਰੀ ਹੀ ਨਹੀਂ ਰਹਿਣਗੇ ਬਲਕਿ ਇਨ੍ਹਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ।

ਉਨ੍ਹਾਂ ਇਲਾਕਿਆਂ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਦੀ ਦੇਖ ਰੇਖ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਸੰਪਰਕ ਦੌਰਾਨ ਹੁਣ ਰਾਸ਼ਨ ਸਮੱਗਰੀ, ਪੀਣ ਵਾਲੇ ਪਾਣੀ, ਪਸ਼ੂਆਂ ਦੇ ਚਾਰੇ ਦੇ ਨਾਲ ਨਾਲ ਹੁਣ ਮੁੜ ਵਸੇਬੇ ਲਈ ਬਿਸਤਰੇ, ਕਪੜਿਆਂ ਅਤੇ ਢਹਿ ਚੁੱਕੇ ਮਕਾਨਾਂ ਦੀ ਮੁਰੰਮਤ ਅਤਿਅੰਤ ਜਰੂਰੀ ਹੈ। 
ਸੋਸਾਇਟੀ ਵੱਲੋਂ ਡਿਮਾਂਡ ਨੂੰ ਮੁੱਖ ਰੱਖਦੇ ਹੋਏ ਪੰਜਵੀਂ ਖੇਪ ਵਜੋਂ  ਰਾਸ਼ਨ ਸਮੱਗਰੀ ਤੋਂ ਇਲਾਵਾ 250 ਤੋਂ ਵੱਧ ਬਿਸਤਰੇ, 80 ਕੰਬਲ, ਪੀਣ ਵਾਲੇ ਪਾਣੀ ਦੀਆਂ ਪੇਟੀਆਂ ਦੀ ਇਕ ਗੱਡੀ, ਬੱਚਿਆਂ ਬਜੁਰਗਾਂ ਅਤੇ ਔਰਤਾਂ ਲਈ ਕੱਪੜੇ ਆਦਿਕ ਰਾਹਤ ਸਮਾਨ ਲੈ ਕੇ ਅੱਜ ਤੜਕਸਾਰ ਤਿੰਨ ਗੱਡੀਆਂ ਸ: ਗੁਰਮੁੱਖ ਸਿੰਘ ਲੰਗੜੋਆ ਦੀ ਅਗਵਾਈ ਹੇਠ ਸੁਸਾਇਟੀ ਦਫਤਰ ਤੋਂ ਪਿੰਡ ਸ਼ਿਕਾਰ ਮਾਸ਼ੀਆਂ ਕੈਂਪ (ਡੇਰਾ ਬਾਬਾ ਨਾਨਕ) ਲਈ ਰਵਾਨਾ ਹੋਈਆਂ। 
ਜਿੱਥੇ ਕਿ ਇਹ ਸਮਾਨ ਇਲਾਕੇ ਦੀ ਪ੍ਰਸਿੱਧ ਸੰਸਥਾ ਲਾਡੀ ਗਰੁੱਪ ਆਫ ਸੁਸਾਇਟੀਜ ਦੇ ਸਹਿਯੋਗ ਨਾਲ ਟਰੈਕਟਰ ਟਰਾਲੀਆਂ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ। ਇਸ ਵਾਰ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਦੇ ਸੱਤ ਮੈਂਬਰ ਦੀ ਟੀਮ ਇਹ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਈ ਜਿੱਥੇ ਕਿ ਇਹ ਟੀਮ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਘਰਾਂ ਦਾ ਜਾਇਜ਼ਾ ਲਵੇਗੀ ਜਿਨ੍ਹਾਂ ਦੀ ਮੁਰੰਮਤ ਅਤੇ ਨਵੇਂ ਸਿਰਿਉਂ ਉਸਾਰੀ ਦੇ ਕਾਰਜ ਜਲਦ ਹੀ ਅਰੰਭ ਕਰਵਾਏ ਜਾਣਗੇ। ਸੁਸਾਇਟੀ ਵਲੋਂ ਹਲਾਤ ਨਾਰਮਲ ਹੋਣ ਤੱਕ ਇਹ ਸੇਵਾਵਾਂ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ। 
ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਲਈ ਅੱਗੇ ਆਉਣ ਲਈ ਕਿਹਾ ਤਾਂ ਕਿ ਲੋੜਵੰਦ ਪਰਿਵਾਰਾਂ ਦੇ ਮੁੜ ਵਸੇਬੇ ਤੱਕ ਉਨ੍ਹਾਂ ਦੀ ਮੱਦਦ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਦਾਨੀ ਸੱਜਣਾਂ ਅਤੇ ਖਾਸ ਕਰ ਐਨ ਆਰ ਆਈ ਵੀਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਸੁਸਾਇਟੀ ਨੂੰ ਇਹ ਸੇਵਾਵਾਂ ਜਾਰੀ ਰੱਖਣ ਲਈ ਬਹੁਤ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵਾਂਸ਼ਹਿਰ ਟਰੱਕ ਯੂਨੀਅਨ ਦੇ ਪ੍ਰਧਾਨ ਦਲਬਾਰਾ ਸਿੰਘ ਅਤੇ ਰਾਜਵਿੰਦਰ ਸਿੰਘ ਖਟਕੜ ਦਾ ਇਨ੍ਹਾਂ ਸੇਵਾਵਾਂ ਨੂੰ ਚਲਾਉਣ ਵਿਚ ਪਾਏ ਜਾਣ ਵਾਲੇ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਸੋਸਾਇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ, ਮੁੱਖਵਿੰਦਰ ਪਾਲ ਸਿੰਘ, ਮਨਮੋਹਨ ਸਿੰਘ, ਪਰਮਜੀਤ ਸਿੰਘ ਮੂਸਾਪੁਰ, ਹਕੀਕਤ ਸਿੰਘ, ਮਨਜੀਤ ਸਿੰਘ ਮਹਿਤਪੁਰ, ਗਿਆਨ ਸਿੰਘ, ਸੋਹਣ ਸਿੰਘ ਉਸਤਾਦ, ਭਗਵਾਨ ਸਿੰਘ, ਦਲਜੀਤ ਸਿੰਘ ਬਡਵਾਲ, ਦਰਸ਼ਨ ਸਿੰਘ ਸੈਣੀ, ਬਲਵੀਰ ਸਿੰਘ ਸਾਹਿਲ ਮੁਹੰਮਦ, ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।