ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਬਣਨ ‘ਤੇ ਸ. ਗੁਰਵਿੰਦਰ ਸਿੰਘ ਬਾਹਰਾ ਸਨਮਾਨਿਤ
ਹੁਸ਼ਿਆਰਪੁਰ- ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਵੱਲੋਂ ਪ੍ਰਧਾਨ ਅਤੇ ਪ੍ਰਮੁੱਖ ਸਮਾਜ ਸੇਵੀ ਸੰਜੀਵ ਅਰੋੜਾ ਅਤੇ ਚੇਅਰਮੈਨ ਜੇ. ਬੀ. ਬਹਿਲ ਦੀ ਅਗਵਾਈ ਹੇਠ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਬਾਹਰਾ ਨੂੰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦਰਜਾ ਮਿਲਣ ‘ਤੇ ਮੂੰਹ ਮਿੱਠਾ ਕਰਵਾ ਕੇ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ‘ਤੇ ਸ. ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਇਹ ਯੂਨੀਵਰਸਿਟੀ ਹਿੰਦੁਸਤਾਨ ਦੀ ਪਹਿਲੀ ਯੂਨੀਵਰਸਿਟੀ ਹੋਵੇਗੀ ਜਿਸਦੇ ਦਾਖਲਾ ਫਾਰਮ ਵਿੱਚ ਅੰਗਦਾਨ ਸੰਬੰਧੀ ਕਾਲਮ ਦਿੱਤਾ ਜਾਵੇਗਾ। ਇਸਨੂੰ ਭਰਨਾ ਲਾਜ਼ਮੀ ਹੋਵੇਗਾ ਪਰ ਇਹ ਵਿਦਿਆਰਥੀ ਦੀ ਆਪਣੀ ਇੱਛਾ ਤੇ ਨਿਰਭਰ ਕਰੇਗਾ ਕਿ ਉਹ ਸਹਿਮਤੀ ਦੇਣਾ ਚਾਹੁੰਦਾ ਹੈ ਜਾਂ ਨਹੀਂ।
ਸ. ਬਾਹਰਾ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਬੱਚਿਆਂ ਨੂੰ ਨੇਤਰਦਾਨ ਅਤੇ ਅੰਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਘਰ ਜਾ ਕੇ ਮਾਤਾ-ਪਿਤਾ, ਗੁਆਂਢੀਆਂ, ਦੋਸਤਾਂ ਅਤੇ ਹੋਰ ਲੋਕਾਂ ਨੂੰ ਵੀ ਅੰਗਦਾਨ ਬਾਰੇ ਜਾਗਰੂਕ ਕਰ ਸਕਣ।
ਇਸ ਮੌਕੇ ‘ਤੇ ਚੇਅਰਮੈਨ ਜੇ. ਬੀ. ਬਹਿਲ ਅਤੇ ਪ੍ਰਧਾਨ ਸੰਜੀਵ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਲਈ ਇਹ ਮਾਣ ਦੀ ਗੱਲ ਹੈ ਕਿ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਨੂੰ ਯੂਨੀਵਰਸਿਟੀ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ, ਜਿਸ ਕਾਰਨ ਸ਼ਹਿਰ ਅਤੇ ਪੰਜਾਬ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ। ਹਜ਼ਾਰਾਂ ਬੱਚੇ ਇੱਥੇ ਪੜ੍ਹ ਕੇ ਦੇਸ਼ ਵਿਦੇਸ਼ ਵਿੱਚ ਹੁਸ਼ਿਆਰਪੁਰ ਅਤੇ ਰਯਾਤ ਬਾਹਰਾ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ।
ਸ਼੍ਰੀ ਅਰੋੜਾ ਨੇ ਕਿਹਾ ਕਿ ਸਭ ਤੋਂ ਵੱਧ ਲਾਭ ਹੁਸ਼ਿਆਰਪੁਰ ਵਾਸੀਆਂ ਨੂੰ ਹੋਵੇਗਾ ਕਿਉਂਕਿ ਉਨ੍ਹਾਂ ਦੇ ਬੱਚੇ ਸ਼ਹਿਰ ਦੇ ਨੇੜੇ ਹੀ ਪੜ੍ਹ ਸਕਣਗੇ। ਉਨ੍ਹਾਂ ਨੇ ਸ. ਬਾਹਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਾਖਲਾ ਫਾਰਮ ਵਿੱਚ ਅੰਗਦਾਨ ਦਾ ਕਾਲਮ ਦੇਣਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ। ਇਸ ਮੌਕੇ ‘ਤੇ ਕੈਂਪਸ ਡਾਇਰੈਕਟਰ ਚੰਦਰ ਮੋਹਨ, ਸਕੱਤਰ ਵੀਨਾ ਚੋਪੜਾ, ਮਦਨ ਲਾਲ ਮਹਾਜਨ, ਪ੍ਰੋ. ਦਲਜੀਤ ਸਿੰਘ, ਜਸਬੀਰ ਕੰਵਰ, ਅਸ਼ਵਨੀ ਕੁਮਾਰ ਦੱਤਾ, ਕ੍ਰਿਸ਼ਨ ਕਿਸ਼ੋਰ ਆਦਿ ਹਾਜ਼ਰ ਸਨ।