ਪਰਾਲੀ ਨਾ ਸਾੜਨ ਦਾ ਸੁਨੇਹਾ ਦੇ ਰਹੇ ਨੇ ਸਕੂਲੀ ਵਿਦਿਆਰਥੀ
ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਬਾਰੇ ਜਾਣੂ ਕਰਵਾਉਣ ਸਦਕਾ ਵਿਦਿਆਰਥੀ ਝੋਨੇ ਦੇ ਨਾੜ ਜਾਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੱਦਾ ਦੇ ਰਹੇ ਹਨ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਕੁਦਰਤੀ ਸੌਮਿਆਂ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਸਗੋਂ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪੁੱਜਦਾ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਇਸ ਖਰੀਫ ਸੀਜਨ ਦੌਰਾਨ ਸਿਫਰ ਮਿੱਥਿਆ ਗਿਆ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਸਰ ਕੀਤਾ ਜਾਵੇਗਾ ।

ਸਕੂਲੀ ਵਿਦਿਆਰਥੀਆਂ ਵੱਲੋਂ ਪਰਾਲੀ ਨਾ ਸਾੜਨ ਲਈ ਫੈਲਾਈ ਜਾ ਰਹੀ ਜਾਗਰੂਕਤਾ ਦੀ ਸਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਵੀ ਵਾਤਾਵਰਣ ਪੱਖੀ ਸਰਗਰਮੀਆਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਜਿਸ ਨਾਲ ਇਹ ਸੰਦੇਸ ਪਿੰਡ-ਪਿੰਡ ਪਹੁੰਚੇਗਾ । ਇਸੇ ਦੌਰਾਨ ਜਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਨੇ ਦੱਸਿਆ ਕਿ ਜਿਲ੍ਹੇ ਦੇ ਕੁੱਲ 211 ਸਰਕਾਰੀ ਸਕੂਲਾਂ ਵਿੱਚ ਪਰਾਲੀ ਜਾ ਨਾੜ ਨੂੰ ਸਾੜਨ ਦੇ ਹਾਨੀਕਾਰਨ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀ ਆਪਣੇ ਇਲਾਕਿਆ ਦੇ ਕਿਸਾਨਾਂ ਜਾਂ ਲੋਕਾਂ ਨੂੰ ਇਸ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪੋਸਟਰ, ਪੈਂਟਿੰਗ ਅਤੇ ਲੇਖ ਮੁਕਾਬਲੇ ਕਰਵਾਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ’ਤੇ ਜੋਰ ਦਿੱਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧੂੰਏ ਨਾਲ ਨਾ ਸਿਰਫ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਸਗੋਂ ਬਿਮਾਰੀ ਲੱਗਣ ਦਾ ਵੀ ਖਦਸ਼ਾ ਰਹਿੰਦਾ ਹੈ ।
ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਭਰੋਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਹਿਲੂਰ ਕਲਾਂ, ਸਰਕਾਰੀ ਮਿਡਲ ਸਕੂਲ, ਕੰਗ, ਸਰਕਾਰੀ ਹਾਈ ਸਕੂਲ, ਟਕਰਾਲਾ, ਸਰਕਾਰੀ ਮਿਡਲ ਸਕੂਲ ਥਾਂਦਿਆਂ ਅਤੇ ਸਰਕਾਰੀ ਮਿਡਲ ਸਕੂਲ ਕਰੀਮਪੁਰ ਚਾਹਵਾਲਾ, ਸਰਕਾਰੀ ਮਿਡਲ ਸਕੂਲ, ਖੜਕੂਵਾਲ, ਸਰਕਾਰੀ, ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸਕੂਲ, ਖੋਥੜਾਂ, ਸਰਕਾਰੀ ਹਾਈ ਸਕੂਲ ਮੁੱਤੋਂ, ਸਰਕਾਰੀ ਮਿਡਲ ਸਮਾਰਟ ਸਕੂਲ, ਮੰਗੂਪੁਰ, ਸਰਕਾਰੀ ਹਾਈ ਸਮਾਰਟ ਸਕੂਲ, ਪਿੰਡ ਟਪਰੀਆਂ, ਸਰਕਾਰੀ ਹਾਈ ਸਕੂਲ, ਚੱਕਦਾਨਾ, ਸਰਕਾਰੀ ਹਾਈ ਸਕੂਲ ਸ਼ਹਾਬਪੁਰ, ਸਰਕਾਰੀ ਮਿਡਲ ਸਕੂਲ ਬਾਹੜਮਾਜਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਦੌਲਤਪੁਰ ਵਿਖੇ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ ਹਨ।