
ਐਸ.ਡੀ.ਐਮ ਨਵਾਂਸ਼ਹਿਰ ਨੇ ਸਬ ਡਵੀਜਨਲ ਹਸਪਤਾਲ ਤੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਅਚਨਚੇਤ ਚੈਕਿੰਗ
ਨਵਾਂਸ਼ਹਿਰ - ਐਸਡੀਐਮ ਨਵਾਂਸ਼ਹਿਰ ਡਾ ਅਕਸ਼ਿਤਾ ਗੁਪਤਾ ਨੇ ਸਬ ਡਵੀਜਨਲ ਹਸਪਤਾਲ, ਆਮ ਆਦਮੀ ਕਲੀਨਿਕ ਰਾਹੋਂ ਅਤੇ ਭਾਰਟਾ ਖੁਰਦ ਦੀ ਅਚਨਚੇਤ ਚੈਕਿੰਗ ਕੀਤੀ । ਚੈਕਿੰਗ ਦੌਰਾਨ ਉਨ੍ਹਾਂ ਕਲੀਨਿਕਾਂ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਗੱਲਬਾਤ ਦੌਰਾਨ ਮਰੀਜ਼ਾਂ ਵਲੋਂ ਕਲੀਨਿਕ ਹਸਪਤਾਲ ਵਿੱਚ ਦਿੱਤੇ ਜਾ ਰਹੇ ਇਲਾਜ ਤੇ ਤਸੱਲੀ ਪ੍ਰਗਟ ਕੀਤੀ।
ਨਵਾਂਸ਼ਹਿਰ - ਐਸਡੀਐਮ ਨਵਾਂਸ਼ਹਿਰ ਡਾ ਅਕਸ਼ਿਤਾ ਗੁਪਤਾ ਨੇ ਸਬ ਡਵੀਜਨਲ ਹਸਪਤਾਲ, ਆਮ ਆਦਮੀ ਕਲੀਨਿਕ ਰਾਹੋਂ ਅਤੇ ਭਾਰਟਾ ਖੁਰਦ ਦੀ ਅਚਨਚੇਤ ਚੈਕਿੰਗ ਕੀਤੀ । ਚੈਕਿੰਗ ਦੌਰਾਨ ਉਨ੍ਹਾਂ ਕਲੀਨਿਕਾਂ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਗੱਲਬਾਤ ਦੌਰਾਨ ਮਰੀਜ਼ਾਂ ਵਲੋਂ ਕਲੀਨਿਕ ਹਸਪਤਾਲ ਵਿੱਚ ਦਿੱਤੇ ਜਾ ਰਹੇ ਇਲਾਜ ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਹਸਪਤਾਲ ਅਤੇ ਆਮ ਆਮਦੀ ਕਲੀਨਿਕ ਵਿੱਚ ਤਾਇਨਾਤ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਲਾਜ ਕਰਵਾਉਣ ਆ ਰਹੇ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰਾਹੋਂ ਸ਼ਹਿਰ ਦੇ ਵਿੱਚ ਸੀਵਰੇਜ ਵਿਭਾਗ ਵਲੋਂ ਮਾਛੀਵਾੜਾ ਰੋਡ ਤੇ ਉਸਾਰੇ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨਿਰੀਖਣ ਵੀ ਕੀਤਾ ਗਿਆ।
