ਐਸ. ਡੀ. ਐਮ. ਵੱਲੋਂ ਮੰਡੀਆਂ ਦਾ ਦੌਰਾ, ਖਰੀਦ ਕਾਰਜਾਂ ਦਾ ਲਿਆ ਜਾਇਜ਼ਾ
ਬਲਾਚੌਰ:- ਸਬ ਡਵੀਜਨ ਵਿੱਚ ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ ਐਸ. ਡੀ. ਐਮ. ਕ੍ਰਿਤਿਕਾ ਗੋਇਲ ਨੇ ਅੱਜ ਕਰਾਵਰ, ਸਾਹਿਬਾ ਅਤੇ ਸੜੋਆ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ। ਸੰਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਐਸ ਡੀ ਐੱਮ ਕ੍ਰਿਤਿਕਾ ਗੋਇਲ ਨੇ ਮੰਡੀਆਂ ਵਿਚਲੇ ਬੰਦੋਬਸਤ ਦੀ ਸਮੀਖਿਆ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਨੂੰ ਸਮੇਂ ਸਿਰ ਖ਼ਰੀਦ ਕੇ ਨਿਰਧਾਰਤ ਸਮੇਂ ਵਿਚ ਅਦਾਇਗੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਫਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਵਿਚਲੇ ਸਾਰੇ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ ਵਿੱਚ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਬਾਰਦਾਨਾ ਵੀ ਲੋੜੀਂਦੀ ਗਿਣਤੀ ਵਿਚ ਉਪਲਬਧੀਆਂ ਹੈ।