
ਸੀਨੀਅਰ ਸਿਟੀਜਨਜ਼ ਨੇ ਕੀਤੀ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਲਾਘਾ।
ਨਵਾਂਸ਼ਹਿਰ , 8 ਅਪ੍ਰੈਲ: ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਐਗਜ਼ੈਕਟਿਵ ਕਮੇਟੀ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਸ਼੍ਰੀ ਰਾਮ ਸ਼ਰਣਮ ਮੰਦਰ ਲਾਲ ਚੌਂਕ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਵਿਚ ਐਸੋਸੀਏਸ਼ਨ ਨਾਲ ਸਬੰਧਤ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ।
ਨਵਾਂਸ਼ਹਿਰ , 8 ਅਪ੍ਰੈਲ: ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਐਗਜ਼ੈਕਟਿਵ ਕਮੇਟੀ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਸ਼੍ਰੀ ਰਾਮ ਸ਼ਰਣਮ ਮੰਦਰ ਲਾਲ ਚੌਂਕ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਵਿਚ ਐਸੋਸੀਏਸ਼ਨ ਨਾਲ ਸਬੰਧਤ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ।
ਚੇਅਰਮੈਨ ਡਾ. ਜੇਡੀ ਵਰਮਾ , ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਅਤੇ ਜਨਰਲ ਸਕੱਤਰ ਐਸ ਕੇ ਪੁਰੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਪੁਲਿਸ ਵਲੋਂ ਕੀਤੇ ਜਾ ਰਹੇ ਪੁਖਤਾ ਪ੍ਰਬੰਧਾਂ ਲਈ ਜ਼ਿਲ੍ਹਾ ਪੁਲਿਸ ਮੁੱਖੀ ਡਾ. ਮਹਿਤਾਬ ਸਿੰਘ ਦੀ ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਘੱਟ ਕਰਨ , ਮਨਜ਼ੂਰੀ ਲਏ ਬਿਨਾ ਯਾਦਗਾਰੀ ਗੇਟਾਂ ਦੀ ਉਸਾਰੀ 'ਤੇ ਰੋਕ , ਕੁਝ ਖਾਸ ਕਿਸਮ ਦੇ ਦਰਖਤਾਂ ਦੀ ਕਟਾਈ 'ਤੇ ਰੋਕ ਅਤੇ ਨਾਗਰਿਕਾਂ ਦੀ ਭਲਾਈ ਸਬੰਧੀ ਸਮੇਂ ਸਮੇਂ 'ਤੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਉਨ੍ਹਾਂ ਦੇ ਨਿਰਦੇਸ਼ ਤਹਿਤ ਰਾਹਗੀਰਾਂ ਦੀ ਸਹੂਲਤ ਲਈ ਸ਼ਹਿਰ ਵਿਚੋਂ ਲੰਘਦੀ ਮੇਨ ਸੜਕ 'ਤੇ ਲੋਕ ਨਿਰਮਾਣ ਵਿਭਾਗ ਵਲੋਂ ਪੈਚ ਵਰਕ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਮੁਲਾਜ਼ਮਾਂ ਦੀ ਘਾਟ ਹੋਣ ਦੇ ਬਾਵਜੂਦ ਐਸ ਐਸ ਪੀ ਡਾ. ਮਹਿਤਾਬ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੇ ਹਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਦੋਂ ਕਿ ਨਸ਼ਿਆਂ ਖਿਲਾਫ ਵਿੱਢੀ ਗਈ ਮਹਿੰਮ ਤਹਿਤ ਨਸ਼ਾ ਤਸਕਰਾਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਐਸੋਸੀਏਸ਼ਨ ਵੱਲੋਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਮਹਿਤਾਬ ਸਿੰਘ ਦੀ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਲਈ ਭਰਪੂਰ ਤਾਰੀਫ਼ ਕੀਤੀ ਗਈ। ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਜਿਵੇਂ ਰੇਲਵੇ ਰੋਡ , ਕਲਾਮ ਰੋਡ , ਸਲੋਹ ਰੋਡ ਅਤੇ ਹੋਰ ਸੜਕਾਂ ਵਲ ਵੀ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਦੇ ਬਣਨ ਤੱਕ ਘੱਟੋ ਘੱਟ ਪੈਚ ਵਰਕ ਹੀ ਕਰਵਾ ਦਿੱਤਾ ਜਾਵੇ ਤਾਂ ਜੋ ਰਾਹਗੀਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਕੁੱਝ ਹਲ ਹੋ ਸਕੇ। ਇਸ ਮੌਕੇ ਐਗਜ਼ੈਕਟਿਵ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।
