ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਆਯੋਜਿਤ
ਐਸ ਏ ਐਸ ਨਗਰ, 11 ਸਤੰਬਰ- ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਫੇਜ਼ 3ਬੀ 1 ਦੇ ਰੋਜ਼ ਗਾਰਡਨ ਵਿੱਚ ਸਥਿਤ ਲਾਇਬ੍ਰੇਰੀ ਵਿੱਚ ਹੋਈ, ਜਿਸ ਦੌਰਾਨ ਮੈਂਬਰਾਂ ਵੱਲੋਂ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ।
ਐਸ ਏ ਐਸ ਨਗਰ, 11 ਸਤੰਬਰ- ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਫੇਜ਼ 3ਬੀ 1 ਦੇ ਰੋਜ਼ ਗਾਰਡਨ ਵਿੱਚ ਸਥਿਤ ਲਾਇਬ੍ਰੇਰੀ ਵਿੱਚ ਹੋਈ, ਜਿਸ ਦੌਰਾਨ ਮੈਂਬਰਾਂ ਵੱਲੋਂ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਐਸ. ਐਸ. ਬੇਦੀ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਨਗਰ ਨਿਗਮ ਦੇ ਕੌਂਸਲਰ ਸ੍ਰੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਲਾਇਬ੍ਰੇਰੀ ਦੀ ਲੰਮੇ ਸਮੇਂ ਤੋਂ ਜ਼ਰੂਰਤ ਅਨੁਸਾਰ ਇਨਵਰਟਰ ਅਤੇ ਅੱਗ ਬੁਝਾਊ ਯੰਤਰ ਦਾਨ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਆਈ ਵੀ ਲੈਕਚਰ ਤੋਂ ਬ੍ਰੇਨ ਹੈਲਥ, ਸਟ੍ਰੋਕ ਐਂਡ ਕਲਾਟ ਮਾਹਿਰ ਡਾਕਟਰ ਅਜੇ ਵੱਲੋਂ ਹਾਜ਼ਰ ਮੈਂਬਰਾਂ ਨੂੰ ਦਿਮਾਗ ਨਾਲ ਸੰਬੰਧਿਤ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਵੱਡੀ ਗਿਣਤੀ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।