ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ
ਐਸ. ਏ. ਐਸ. ਨਗਰ, 19 ਜੂਨ- ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਕਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਕਮਿਊਨਿਟੀ ਸੈਂਟਰ ਫੇਜ਼-7, ਮੁਹਾਲੀ ਵਿਖੇ ਇੱਕ ਮੁਫ਼ਤ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ।
ਐਸ. ਏ. ਐਸ. ਨਗਰ, 19 ਜੂਨ- ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਕਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਕਮਿਊਨਿਟੀ ਸੈਂਟਰ ਫੇਜ਼-7, ਮੁਹਾਲੀ ਵਿਖੇ ਇੱਕ ਮੁਫ਼ਤ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ।
ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਜੇ. ਐਸ. ਜਗਦੇਵ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਬਲੱਡ ਪ੍ਰੈਸ਼ਰ, ਰੈਂਡਮ ਸ਼ੂਗਰ ਅਤੇ ਹੱਡੀਆਂ ਦੀ ਘਣਤਾ ਦੇ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਭਗ 80 ਸੀਨੀਅਰ ਨਾਗਰਿਕਾਂ ਨੇ ਆਰਥੋਪੀਡਿਕ ਡਾਕਟਰ ਤੋਂ ਮੁਫ਼ਤ ਸਲਾਹ ਵੀ ਹਾਸਲ ਕੀਤੀ।
ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਐਸੋਸੀਏਸ਼ਨ ਵੱਲੋਂ ਨਗਰ ਨਿਗਮ ਦੇ ਸਟਾਫ਼ ਦੇ ਸਹਿਯੋਗ ਨਾਲ ਇੱਕ ਪ੍ਰਾਪਰਟੀ ਟੈਕਸ ਕੁਲੈਕਸ਼ਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਜਿਸ ਦੌਰਾਨ ਲਗਭਗ 160 ਵਿਅਕਤੀਆਂ ਨੇ ਇਸ ਸਹੂਲਤ ਦਾ ਲਾਭ ਉਠਾਇਆ। ਇਸ ਮੌਕੇ 2,98,651 ਰੁਪਏ ਦਾ ਟੈਕਸ ਇਕੱਠਾ ਕੀਤਾ ਗਿਆ।