ਸੀਨੀਅਰ ਸਿਟੀਜਨਜ਼ ਨੇ ਮੀਟਿੰਗ, ਚ ਕੀਤੀਆਂ ਵਿਚਾਰਾਂ।

ਨਵਾਂਸ਼ਹਿਰ:- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਡਾ. ਜੇ ਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੇ ਆਰੰਭ ਵਿਚ ਚੇਅਰਮੈਨ ਡਾ. ਵਰਮਾ ਵਲੋਂ ਹਾਜ਼ਰ ਆਏ ਸਾਰੇ ਮੈਂਬਰਾਂ ਨੂੰ ਜੀ ਆਇਆਂ ਕਿਹਾ।

ਨਵਾਂਸ਼ਹਿਰ:- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਡਾ. ਜੇ ਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੇ ਆਰੰਭ ਵਿਚ ਚੇਅਰਮੈਨ ਡਾ. ਵਰਮਾ ਵਲੋਂ ਹਾਜ਼ਰ ਆਏ ਸਾਰੇ ਮੈਂਬਰਾਂ ਨੂੰ ਜੀ ਆਇਆਂ ਕਿਹਾ। 
ਪ੍ਰਧਾਨ ਐਸ ਕੇ ਬਰੂਟਾ ਨੇ ਐਸੋਸੀਏਸ਼ਨ ਵੱਲੋਂ ਪਿਛਲੇ ਮਹੀਨੇ ਕੀਤੇ ਗਏ ਪ੍ਰੋਜੈਕਟਸ ਜਿਵੇਂ ਬੂਟੇ ਲਗਾਉਣ ਅਤੇ ਖੂਨਦਾਨ ਕੈਂਪ ਲਗਾਉਣ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਪ੍ਰੋਜੈਕਟਸ ਵਿਚ ਸਹਿਯੋਗ ਦੇਣ ਵਾਲੇ  ਸਾਰੇ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ। 
ਜਨਰਲ ਸਕੱਤਰ ਐਸ ਕੇ ਪੁਰੀ ਨੇ ਪਿਛਲੇ ਮਹੀਨੇ ਹੋਈ ਮੀਟਿੰਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਹਰ ਵਾਰ ਦੀ ਤਰ੍ਹਾਂ ਸਤੰਬਰ ਮਹੀਨੇ ਵਿੱਚ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ ਆਉਂਦੇ ਹਨ ਉਨ੍ਹਾਂ ਨੂੰ ਪ੍ਰਧਾਨਗੀ ਮੰਡਲ ਵਲੋਂ ਫੁੱਲ ਭੇਂਟ ਕਰਕੇ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਇਲਾਵਾ ਅਗਲੇ ਮਹੀਨੇ ਅਕਤੂਬਰ ਵਿਚ ਸੀਨੀਅਰ ਸਿਟੀਜਨਜ਼ ਦਿਵਸ ਮਨਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। 
ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ  ਬੇਦੀ ਹਸਪਤਾਲ ਨਵਾਂਸ਼ਹਿਰ ਤੋਂ ਈਐਨਟੀ ਮਾਹਿਰ ਡਾਕਟਰ ਸ਼ੈਲਜਾ ਬੇਦੀ ਵਲੋਂ ਵਡੇਰੀ ਉਮਰ ਵਿੱਚ ਬਜ਼ੁਰਗਾਂ ਨੂੰ ਦਰਪੇਸ਼ ਮੁਸ਼ਕਿਲਾਂ ਤਕਲੀਫਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਨਿਵਾਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਡਾ. ਸ਼ੈਲਜਾ ਨੇ ਬੇਦੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਦੱਸਿਆ। ਪ੍ਰਧਾਨਗੀ ਮੰਡਲ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਡਾ. ਸ਼ੈਲਜਾ ਬੇਦੀ ਨੂੰ ਸਨਮਾਨਿਤ ਕੀਤਾ ਗਿਆ। 
ਅੰਤ ਵਿੱਚ ਦੇਸ਼ ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਦੁੱਖ ਪ੍ਰਗਟ ਕੀਤਾ ਗਿਆ ਅਤੇ ਕੀਮਤੀ ਜਾਨਾਂ ਗੁਆਉਣ ਵਾਲੇ ਲੋਕਾਂ ਲਈ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਐਮ ਪੀ ਪਾਠਕ , ਲਲਿਤ ਓਹਰੀ , ਰਾਮਧੰਨ ਚੌਧਰੀ,  ਪ੍ਰੈੱਸ ਸਕੱਤਰ ਪ੍ਰਸ਼ੋਤਮ ਬੈਂਸ ,  ਲਖਬੀਰ ਸਿੰਘ , ਅਰੁਣਾ ਸ਼ਰਮਾ , ਕੈਸ਼ੀਅਰ ਅਸ਼ੋਕ ਸ਼ਰਮਾ , ਮਾਸਟਰ ਹੁਸਨ ਲਾਲ ਬਾਲੀ ਅਤੇ ਮਨੋਹਰ ਲਾਲ ਆਹੂਜਾ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।