'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ 27 ਸਤੰਬਰ ਨੂੰ - ਡਿਪਟੀ ਸਪੀਕਰ ਪੰਜਾਬ

ਮਾਹਿਲਪੁਰ- ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਅੱਜ ਖਾਲਸਾ ਕਾਲਜ ਮਾਹਿਲਪੁਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਨੇ ਕੀਤੀ।

ਮਾਹਿਲਪੁਰ- ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਅੱਜ ਖਾਲਸਾ ਕਾਲਜ ਮਾਹਿਲਪੁਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਨੇ ਕੀਤੀ। 
ਇਸ ਮੌਕੇ ਵਿਸ਼ੇਸ਼ ਸਕੱਤਰ ਖੇਡਾਂ ਐਸ.ਪੀ. ਅਨੰਤ,  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਸੰਜੀਵ ਗੋਰੇ, ਐਸ.ਪੀ. ਨਵਨੀਤ ਕੌਰ ਗਿੱਲ, ਸੰਯੁਕਤ ਡਾਇਰੈਕਟਰ ਖੇਡਾਂ ਅਜੀਤ ਪਾਲ ਸਿੰਘ, ਡਿਪਟੀ ਡਾਇਰੈਕਟਰ ਖੇਡਾਂ ਸੁਖਚੈਨ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 
ਡਿਪਟੀ ਸਪੀਕਰ ਨੇ ਐਲਾਨ ਕੀਤਾ ਕਿ 'ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ' 27 ਸਤੰਬਰ 2025 ਨੂੰ ਖਾਲਸਾ ਕਾਲਜ, ਮਾਹਿਲਪੁਰ ਵਿਖੇ ਆਯੋਜਿਤ ਕੀਤੀ ਜਾਵੇਗੀ। ਇਹ ਮੈਰਾਥਨ ਸ਼ਹੀਦ - ਏ - ਆਜ਼ਮ ਭਗਤ ਸਿੰਘ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਹੋਵੇਗੀ। 
ਉਨ੍ਹਾਂ ਕਿਹਾ ਕਿ ਇਹ ਸਮਾਗਮ ਨਸ਼ਿਆਂ ਖ਼ਿਲਾਫ਼ ਇਕ ਮਜ਼ਬੂਤ ਸੰਦੇਸ਼ ਦੇਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦਾ ਇਕ ਵੱਡਾ ਯਤਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੀ ਇਕ ਮਹੱਤਵਪੂਰਨ ਕੜੀ ਹੈ। 
ਇਸ ਸਮਾਗਮ ਰਾਹੀਂ ਨੌਜਵਾਨਾਂ ਵਿਚ ਦੇਸ਼ ਭਗਤੀ, ਤੰਦਰੁਸਤੀ ਅਤੇ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ ਦਾ ਟੀਚਾ ਰੱਖਿਆ ਗਿਆ ਹੈ। ਦੇਸ਼ ਭਰ ਤੋਂ ਹਜ਼ਾਰਾਂ ਐਥਲੀਟ ਮੈਰਾਥਨ ਵਿਚ ਹਿੱਸਾ ਲੈਣਗੇ ਅਤੇ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ। ਇਸ ਦੇ ਨਾਲ ਹੀ ਇਕ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ 'ਸ਼ਹੀਦ ਭਗਤ ਸਿੰਘ ਸਪੋਰਟਸ ਆਈਕਨ ਪੰਜਾਬ' ਦੇ ਨਾਮ 'ਤੇ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ। 
ਮੀਟਿੰਗ ਵਿੱਚ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਦੇ ਪੀ.ਆਰ.ਓ ਮੋਹਿਤ ਅੱਤਰੀ, ਐਸ.ਆਰ.ਐਫ  ਫਾਊਂਡੇਸ਼ਨ, ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਹਰਵਿੰਦਰ ਸਿੰਘ ਅਤੇ ਹਰਭਜਨ ਸਿੰਘ ਸਪੋਰਟਸ ਕਲੱਬ ਦੇ ਪ੍ਰਿੰਸੀਪਲ ਸਮੇਤ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।