ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ
ਐਸ. ਏ. ਐਸ. ਨਗਰ, 5 ਸਤੰਬਰ- ਸ਼੍ਰੋਮਣੀ ਅਕਾਲੀ ਦਲ, ਐਸ. ਜੀ. ਪੀ. ਸੀ. ਅਤੇ ਸ਼ਹਿਰੀ ਖੇਤਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਰੂਰੀ ਵਸਤਾਂ ਦਾ ਟਰੱਕ ਹਲਕਾ ਰਾਜਾਸਾਂਸੀ ਦੇ ਹੜ੍ਹ ਪੀੜਤਾਂ ਲਈ ਰਵਾਨਾ ਕੀਤਾ ਗਿਆ, ਜਿਸ ਨੂੰ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਰਸਮੀ ਤੌਰ ’ਤੇ ਵਿਦਾਅ ਕੀਤਾ ਗਿਆ। ਇਸ ਟਰੱਕ ਵਿੱਚ ਮੱਛਰਦਾਨੀਆਂ ਅਤੇ ਸੁੱਕੇ ਰਾਸ਼ਨ ਤੋਂ ਇਲਾਵਾ ਜ਼ਰੂਰੀ ਘਰੇਲੂ ਸਾਮਾਨ ਸ਼ਾਮਲ ਸੀ।

ਇਸ ਮੌਕੇ ਬੋਲਦਿਆਂ ਜਥੇਦਾਰ ਸੋਹਾਣਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੀੜਤ ਪਰਿਵਾਰਾਂ ਦੀ ਮਦਦ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਹੜ੍ਹ-ਪ੍ਰਭਾਵਿਤ ਪਰਿਵਾਰ ਮੁੜ ਪੈਰਾਂ ’ਤੇ ਖੜ੍ਹੇ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਸ੍ਰੀ ਸੁਖਬੀਰ ਬਾਦਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਤੋਂ ਰਾਹਤ ਸਮੱਗਰੀ ਦੇ 50 ਟਰੱਕ ਰਵਾਨਾ ਕੀਤੇ ਜਾਣਗੇ, ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਖੁਦ ਹਰੀ ਝੰਡੀ ਦੇਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਮਾਨ, ਅਵਤਾਰ ਸਿੰਘ ਦਾਊਂ, ਕੇਸਰ ਸਿੰਘ ਬਲੌਂਗੀ, ਬਿਕਰਮ ਸਿੰਘ ਗੀਗੇਮਾਜਰਾ, ਬਲਵਿੰਦਰ ਸਿੰਘ ਲਖਨੌਰ, ਜਗਤਾਰ ਸਿੰਘ ਧਰਮਗੜ੍ਹ ਸਾਰੇ ਸਰਕਲ ਪ੍ਰਧਾਨ, ਹਰਵਿੰਦਰ ਸਿੰਘ ਸੋਹਾਣਾ, ਗੁਰਮੀਤ ਸਿੰਘ ਰਾਏਪੁਰ ਖੁਰਦ, ਕਰਮਜੀਤ ਸਿੰਘ ਮੌਲੀ ਬੈਦਵਾਣ ਅਤੇ ਹਰਿੰਦਰ ਸਿੰਘ ਸੁੱਖਗੜ੍ਹ ਚਾਰੇ ਲੰਬੜਦਾਰ, ਭੁਪਿੰਦਰ ਸਿੰਘ ਸਾਹਿਬ ਪ੍ਰਾਪਰਟੀ, ਅਮਨ ਪੂਨੀਆ ਅਤੇ ਸੁਖਮਨ ਖਟੜਾ ਆਦਿ ਆਗੂ ਹਾਜ਼ਰ ਸਨ।