ਸ਼ਿਵਰਾਜ ਚੌਹਾਨ ਅਤੇ ਰਵਨੀਤ ਬਿੱਟੂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਗੁਰਦਾਸਪੁਰ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

ਗੁਰਦਾਸਪੁਰ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।
ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਫ਼ਸਲਾਂ ਤੇ ਪਸ਼ੂਧਨ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਸਮੇਤ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਦੀ ਸੰਭਵ ਮਦਦ ਕੀਤੀ ਜਾਵੇਗੀ।
 ਇਸ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਟਰੈਕਟਰ ’ਤੇ ਸਵਾਰ ਹੋ ਕੇ ਪਿੰਡ ਧਰਮਕੋਟ ਪੱਤਣ ਦਾ ਦੌਰਾ ਕੀਤਾ ਗਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਦੀਨਾਨਗਰ ਨੇੜੇ ਬਹਿਰਾਮਪੁਰ ਦਾ ਦੌਰਾ ਵੀ ਕੀਤਾ ਗਿਆ। ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਗੱਲ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
 ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ। ਉਨ੍ਹਾਂ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਦੀ ਸਾਰ ਲਈ ਅੱਗੇ ਆਏ ਅਤੇ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ।