ਮੇਰੇ ਹਲਕੇ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਪ੍ਰਾਥਮਿਕਤਾ-ਡਾ. ਰਾਜਕੁਮਾਰ ਚੱਬੇਵਾਲ
ਹੁਸ਼ਿਆਰਪੁਰ- ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਹੈ ਕਿ ਉਹ ਆਪਣੇ ਹਲਕੇ ਦੇ ਵਾਸੀਆਂ ਲਈ ਹਮੇਸ਼ਾ ਉਪਲਬਧ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਕਰਨ ਲਈ ਹਰ ਸੰਭਵ ਉਪਰਾਲਾ ਕਰਦੇ ਹਨ। ਉਹ ਹਰ ਰੋਜ਼ ਹੁਸ਼ਿਆਰਪੁਰ ਸਥਿਤ ਆਪਣੇ ਨਿਵਾਸ ਦਫ਼ਤਰ ਵਿੱਚ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਅਨੇਕਾਂ ਨਿੱਜੀ, ਸਮਾਜਿਕ ਅਤੇ ਪ੍ਰਸ਼ਾਸਕੀ ਸਮੱਸਿਆਵਾਂ ਸੁਣਦੇ ਹਨ।

ਬੀਤੇ ਦਿਨ ਵੀ ਉਹਨਾਂ ਨੇ ਆਪਣੇ ਨਿਵਾਸ ਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਚੱਬੇਵਾਲ ਦਫ਼ਤਰ ਵਿਚ ਵੀ ਪਹੁੰਚ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਡਾ. ਚੱਬੇਵਾਲ ਨੇ ਨਾ ਸਿਰਫ ਲੋਕਾਂ ਨਾਲ ਹਮਦਰਦੀ ਪ੍ਰਗਟਾਈ, ਸਗੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਤੁਰੰਤ ਨਿਪਟਾਰੇ ਲਈ ਕਿਹਾ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਉਠਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲਿਆ ਕੇ ਦੇਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ।
ਡਾ. ਚੱਬੇਵਾਲ ਨੇ ਇਹ ਵੀ ਕਿਹਾ ਕਿ ਉਹ ਹਮੇਸ਼ਾ ਲੋਕਾਂ ਨਾਲ ਸੰਵਾਦ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਜਨਤਾ ਦਰਬਾਰਾਂ ਰਾਹੀਂ ਸਿੱਧੀ ਰਾਹੀਂ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਜਾਣਨ ਅਤੇ ਹੱਲ ਕਰਨ ਦੀ ਲਗਾਤਾਰ ਕੋਸ਼ਿਸ਼ ਕਰਦੇ ਰਹਿੰਦੇ ਹਨ।
ਅਖੀਰ ਵਿੱਚ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਲਾਭ ਲੈਣ ਅਤੇ ਪੰਜਾਬ ਦੇ ਨਵੀਨ ਨਿਰਮਾਣ ਵਿੱਚ ਆਪਣੀ ਭੂਮਿਕਾ ਨਿਭਾਉਣ।