ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਅਤੇ ਗੁਰਮਤਿ ਸਮਾਗਮ 10 ਨੂੰ
ਐਸ.ਏ.ਐਸ. ਨਗਰ- ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਹੰਸਾਲੀ ਵਿਖੇ 10 ਅਗਸਤ ਨੂੰ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੰਸਾਲੀ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਚਾਰ ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਜਾਣਗੇ, ਜਿਨ੍ਹਾਂ ਦੀ ਸੰਪੂਰਨਤਾ 10 ਅਗਸਤ ਨੂੰ ਸਵੇਰੇ 9 ਵਜੇ ਹੋਵੇਗੀ। ਉਪਰੰਤ ਗੁਰਮਤਿ ਸਮਾਗਮ ਵਿੱਚ ਸਾਰਾ ਦਿਨ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਪੁਰਖ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ।
ਉਹਨਾਂ ਦੱਸਿਆ ਕਿ 10 ਅਗਸਤ ਨੂੰ ਸ਼ੁਭ ਕਰਮਨ ਮਲਟੀ ਸਪੈਸ਼ਲਟੀ ਹਸਪਤਾਲ ਮੋਰਿੰਡਾ ਦੇ ਡਾਕਟਰ ਚਰਨਜੀਤ ਸਿੰਘ ਵਿਧਾਇਕ ਵੱਲੋਂ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਜਾਵੇਗਾ। ਗੁਰੂ ਅਮਰਦਾਸ ਮੈਡੀਕਲ ਸਟੋਰ ਖੇੜਾ ਵੱਲੋਂ ਸਭ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਸਾਹਿਬ ਦੇ ਜੋੜਾ ਘਰ ਦੇ ਸਮੂਹ ਸੇਵਾਦਾਰਾਂ ਵੱਲੋਂ ਵਿਸ਼ੇਸ਼ ਤੌਰ ਤੇ ਦਹੀਂ ਭੱਲੇ ਅਤੇ ਪਾਪੜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਤੋਂ ਇਲਾਵਾ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।