ਕਾਲਜ ਵਿੱਚ ਵਿਦਿਆਰਥੀਆਂ ਦੀ ਪਲੇਸਮੈਂਟ ਸਬੰਧੀ ਕੰਪਨੀ ਅਧਿਕਾਰੀਆਂ ਵੱਲੋਂ ਵਿਸ਼ੇਸ਼ ਦੌਰਾ
ਮਾਹਿਲਪੁਰ, 2 ਦਸੰਬਰ: ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪਲੇਸਮੈਂਟ ਵੱਲੋਂ ਆਯੋਜਿਤ ਵਿਸ਼ੇਸ਼ ਸਮਾਰੋਹ ਮੌਕੇ ਵੈਰਾਏ ਪ੍ਰੋਡਕਸ਼ਨਜ ਐੱਲ.ਐੱਲ.ਪੀ. ਕੰਪਨੀ ਮੋਹਾਲੀ ਦੇ ਅਧਿਕਾਰੀਆਂ ਵੱਲੋਂ ਸੰਸਥਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਅਤੇ ਕੰਪਨੀ ਵਿੱਚ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਵੱਖ ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਕਾਲਜ ਦੇ ਉੱਪ ਪਿ੍ਰੰਸੀਪਲ ਅਰਾਧਨਾ ਦੁੱਗਲ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਹਾਜ਼ਰ ਵਿਦਿਆਰਥੀਆਂ ਨੂੰ ਪਲੇਸਮੈਂਟ ਸਬੰਧੀ ਕਰਵਾਈਆਂ ਜਾ ਰਹੀ ਕਾਲਜ ਦੀਆਂ ਗਤੀਵਿਧੀਆਂ ਤੋ ਲਾਭ ਲੈਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਮੁੱਖ ਬੁਲਾਰਿਆਂ ਵੱਜੋਂ ਹਾਜ਼ਰ ਅਧਿਕਾਰੀਆਂ ਨੇ ਐਨੀਮੇਸ਼ਨ ਖੇਤਰ ਵਿੱਚ ਕੰਪਨੀ ਦੇ ਕੰਮ ਕਾਰ ਬਾਰੇ ਜਾਣਕਾਰੀ ਦਿੱਤੀ ਅਤੇ ਕਾਲਜ ਦੇ ਅੱਠ ਵਿਦਿਆਰਥੀਆਂ ਦੀ ਇਸ ਖੇਤਰ ਵਿੱਚ ਰੁਜ਼ਗਾਰ ਸਬੰਧੀ ਇੰਟਰਵਿਊ ਲਈ ਚੋਣ ਕੀਤੀ।
ਇਸ ਮੌਕੇ ਪਲੇਸਮੈਂਟ ਸੈੱਲ ਦੇ ਇੰਚਾਰਜ ਪ੍ਰੋ ਦਵਿੰਦਰ ਠਾਕੁਰ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਇਸ ਮੌਕੇ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਉੱਪ ਪਿ੍ਰੰਸੀਪਲ ਅਰਾਧਨਾ ਦੁੱਗਲ ਅਤੇ ਹਾਜ਼ਰ ਸਟਾਫ ਨੇ ਸਨਮਾਨਿਤ ਕੀਤਾ।