ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਖੇਡ ਦਿਵਸ ਅਤੇ ਫਿਟਨੈਸ ਫੈਸਟੀਵਲ 2023 ਮਨਾਇਆ

ਐਸ ਏ ਐਸ ਨਗਰ, 4 ਨਵੰਬਰ - ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਜੂਨੀਅਰ ਵਿੰਗ, ਲਾਰੈਂਸ ਲਰਨਿੰਗ ਲੌਂਜ ਨੇ ਸ਼ਾਨਦਾਰ ਖੇਡਾਂ ਦਾ ਆਯੋਜਨ ਕੀਤਾ।

ਐਸ ਏ ਐਸ ਨਗਰ, 4 ਨਵੰਬਰ - ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਜੂਨੀਅਰ ਵਿੰਗ, ਲਾਰੈਂਸ ਲਰਨਿੰਗ ਲੌਂਜ ਨੇ ਸ਼ਾਨਦਾਰ ਖੇਡਾਂ ਦਾ ਆਯੋਜਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਖੇਡਾਂ ਦੀ ਰਸਮੀ ਸ਼ੁਰੂਆਤ ਸਕੂਲ ਦੀ ਡਾੲਰੈਕਟਰ ਪ੍ਰਿਸੀਪਲ ਵੀਨਾ ਮਲਹੋਤਰਾ ਅਤੇ ਸ. ਹਰਪਾਲ ਸਿੰਘ ਚੰਨਾ, ਬਲਾਕ ਪ੍ਰਧਾਨ ਮੁਹਾਲੀ (ਆਪ) ਵਲੋਂ ਕਰਵਾਈ ਗਈ।
ਪ੍ਰੋਗਰਾਮ ਦੀ ਸ਼ੁਰੂਆਤ ਰੂਹਾਨੀ ਗਣੇਸ਼ ਵੰਦਨਾ ਨਾਲ ਕੀਤੀ ਗਈ ਜਿਸ ਉਪਰੰਤ ਛੋਟੀਆਂ ਜਮਾਤਾਂ ਦੇ ਬੱਚਿਆਂ ਵਲੋਂ ਰਵਾਇਤੀ ਖੇਡਾਂ ਤੋਂ ਲੈ ਕੇ ਆਧੁਨਿਕ ਚੁਣੌਤੀਆਂ ਤਕ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਦੇ ਰਿਲੇਅ ਰੇਸ, ਬੀਨਬੈਗ ਰੇਸ ਅਤੇ ਨੈਟ ਕਲਾਈਬਿੰਗ, ਬਾਲਟੀ ਰੇਸ, ਵਾਟਰ ਪੋਰਿੰਗ, ਹਰਡਲ ਰੇਸ ਅਤੇ ਲੈਮਨ ਸਪੂਨ ਰੇਸ, ਪੈਕ ਯੂਅਰ ਬੈਗ ਰੇਸ ਅਤੇ ਹੂਪਲਾ ਰੇਸ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਭੰਗੜੇ ਦੇ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੌਂਸਲਰ ਸz. ਗੁਰਮੁੱਖ ਸਿੰਘ ਸੋਹਲ ਨੇ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਦੀ ਤੰਦਰੁਸਤੀ ਦੀ ਮਹੱਤਤਾ ਨੂੰ ਸਮਝਦਿਆਂ ਉਹਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਛੋਟੇ ਬੱਚਿਆਂ ਨੂੰ ਖੇਡਾਂ ਨਾਲ ਜੋੜ ਦਿੱਤਾ ਜਾਵੇ ਤਾਂ ਨਸ਼ਿਆਂ ਦੀ ਸਮੱਸਿਆ ਤੇ ਵੀ ਕਾਬੂ ਪਾਇਆ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਸਕੂਲ ਵਲੋਂ ਜਿਸ ਤਰੀਕੇ ਨਾਲ ਛੋਟੇ ਬੱਚਿਆਂ ਨੂੰ ਮਨੋਰੰਜਕ ਮੁਕਾਬਲਿਆਂ ਰਾਂਹੀ ਖੇਡਾਂ ਨਾਲ ਜੋੜਿਆ ਗਿਆ ਹੈ ਉਸਦਾ ਸੁਆਗਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਸਕੂਲ ਵਲੋਂ ਖੇਡਾਂ ਦੇ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਜਾਂਦਾ ਰਿਹਾ ਹੈ ਅਤੇ ਸਕੂਲ ਦੇ ਵਿਦਿਆਰਥੀ ਵੱਖ ਵੱਖ ਮੁਕਾਬਲਿਆਂ ਦੌਰਾਨ ਮੈਡਲ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਕਰਦੇ ਰਹੇ ਹਨ। ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ, ਸ਼੍ਰੀਮਤੀ ਵੰਦਨਾ ਗੁਪਤਾ ਵਲੋਂ ਆੲ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ।